IMG-LOGO
ਹੋਮ ਪੰਜਾਬ : ਸ਼ਹੀਦ ਭਾਈ ਪਰਵਿੰਦਰ ਸਿੰਘ ਖਾਲਸਾ ਨੂੰ ਹਜ਼ਾਰਾਂ ਲੋਕਾਂ ਦਿੱਤੀ ਸ਼ਰਧਾਂਜਲੀ

ਸ਼ਹੀਦ ਭਾਈ ਪਰਵਿੰਦਰ ਸਿੰਘ ਖਾਲਸਾ ਨੂੰ ਹਜ਼ਾਰਾਂ ਲੋਕਾਂ ਦਿੱਤੀ ਸ਼ਰਧਾਂਜਲੀ

* ਦਮਦਮੀ ਟਕਸਾਲ ਵੱਲੋਂ ਦਸਤਾਰ ਅਤੇ ਸਿਰੋਪਾਓ ਬਖਸ਼ਿਸ਼

* ਪਵਿੱਤਰ ਤਖਤਾਂ ਅਤੇ ਹੋਰ ਸੰਪਰਦਾਵਾਂ ਵੱਲੋਂ ਵੀ ਦਸਤਾਰ ਬਖਸ਼ਿਸ਼

Admin user - Nov 15, 2026 07:35 PM
IMG

ਜਗਦੀਸ਼ ਥਿੰਦ

ਬਿਊਰੋ ਚੀਫ਼ ਬੋਲਦਾ ਪੰਜਾਬ  

ਤਲਵੰਡੀ ਸਾਬੋ (ਦਮਦਮਾ ਸਾਹਿਬ), 15 ਨਵੰਬਰ 2026: ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਾਵਨ ਧਰਤੀ 'ਤੇ ਸ਼ਹੀਦ ਭਾਈ ਪਰਵਿੰਦਰ ਸਿੰਘ ਖਾਲਸਾ ਨਮਿੱਤ ਵਿਸ਼ਾਲ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਜੁੜੀ ਸੰਗਤ ਨੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਬੈਠ ਕੇ ਸ਼ਹੀਦ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਗਮ ਦੌਰਾਨ ਵੱਖ-ਵੱਖ ਪੰਥਕ ਸ਼ਖ਼ਸੀਅਤਾਂ, ਸੰਪਰਦਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਕੇ ਕੌਮ ਪ੍ਰਤੀ ਸ਼ਹੀਦ ਦੀਆਂ ਸੇਵਾਵਾਂ ਅਤੇ ਕੁਰਬਾਨੀ ਨੂੰ ਯਾਦ ਕੀਤਾ:
ਅਰਦਾਸ: ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ।
ਦਸਤਾਰਾਂ ਦੀ ਬਖ਼ਸ਼ਿਸ਼: ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਰਫ਼ੋਂ ਟਕਸਾਲ ਦੇ ਮੁੱਖ ਬੁਲਾਰੇ ਭਾਈ ਸੁਖਦੇਵ ਸਿੰਘ ਵਿਸ਼ੇਸ਼ ਤੌਰ 'ਤੇ ਦਸਤਾਰ ਲੈ ਕੇ ਪਹੁੰਚੇ ਅਤੇ ਪਰਿਵਾਰ ਨੂੰ ਦਸਤਾਰ ਅਤੇ ਸਿਰੇਪਾਓ ਬਖ਼ਸ਼ਿਸ਼ ਕੀਤੇ । ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਭਾਈ
 ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਹੋਰ ਵੱਖ-ਵੱਖ ਸੰਪਰਦਾਵਾਂ ਵੱਲੋਂ ਵੀ ਪਰਿਵਾਰ ਨੂੰ ਦਸਤਾਰਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਪਰਿਵਾਰ ਵੱਲੋਂ ਧੰਨਵਾਦ: ਸਮਾਗਮ ਦੇ ਅਖੀਰ ਵਿੱਚ ਸ਼ਹੀਦ ਭਾਈ ਪਰਵਿੰਦਰ ਸਿੰਘ ਖਾਲਸਾ ਦੇ ਪਿਤਾ ਜੀ ਭਾਈ ਸਾਹਿਬ ਭੀਮ ਸਿੰਘ  ਨੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮੀ ਟਕਸਾਲ, ਸਮੂਹ ਸੰਪਰਦਾਵਾਂ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨ ਵਾਲੀਆਂ ਸਾਰੀਆਂ ਪੰਥਕ ਜਥੇਬੰਦੀਆਂ ਤੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸ਼ਧਾਂਜਲੀ ਸਮਾਰੋਹ ਦੀ ਵਿਲੱਖਣਤਾ ਇਹ ਸੀ ਕਿ ਵੱਖ-ਵੱਖ ਚੌਂਕਾਂ ਦੇ ਵਿੱਚ ਖੂਨ ਦਾਨ ਕੈਂਪ, ਮੈਡੀਕਲ ਕੈਂਪ, ਪੌਦਿਆਂ ਦਾ ਲੰਗਰ ਲਗਾ ਕੇ ਆਪੋ ਆਪਣਾ ਬਣਦਾ ਯੋਗਦਾਨ ਪਾਇਆ ਜਾ ਰਿਹਾ ਸੀ।

 

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.