ਤਾਜਾ ਖਬਰਾਂ
ਜਗਦੀਸ਼ ਥਿੰਦ
ਫ਼ਰੀਦਕੋਟ, 16 ਨਵੰਬਰ ( )
ਐਮ.ਐਲ.ਏ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਜਨਗਣਨਾ-2027 ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ ਇਨਿਊਮਰੇਸ਼ਨ) ਮੁਹਿੰਮ ਵਿੱਚ ਖੁਦ ਸ਼ਮੂਲੀਅਤ ਕਰਦਿਆਂ ਲੋਕਾਂ ਨੂੰ ਵੀ ਇਸ ਪ੍ਰਕਿਰਿਆ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਫਰੀਦਕੋਟ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।
ਹਲਕਾ ਵਿਧਾਇਕ ਨੇ ਕਿਹਾ ਕਿ ਜਨਗਣਨਾ-2027 ਦੀ ਸਵੈ-ਗਣਨਾ 16 ਨਵੰਬਰ ਤੋਂ 30 ਨਵੰਬਰ ਤੱਕ ਸਰਕਾਰ ਵੱਲੋਂ ਆਨਲਾਈਨ ਪੋਰਟਲ ਖੋਲਿਆ ਗਿਆ ਹੈ। ਜਿਸ ਤਹਿਤ ਲੋਕ ਪੋਰਟਲ https://se.census.gov.in/ ’ਤੇ ਲਾਗਇਨ ਕਰਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨਾਲ ਲੋਕਾਂ ਨੂੰ ਆਪਣੀ ਜਾਣਕਾਰੀ ਸਹੀ ਅਤੇ ਸੁਵਿਧਾਜਨਕ ਢੰਗ ਨਾਲ ਦਰਜ ਕਰਨ ਦਾ ਮੌਕਾ ਮਿਲੇਗਾ। ਜਿਸ ਰਾਹੀਂ ਨਾਗਰਿਕ ਆਪਣੀ ਸਾਰੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ। ਉਨ੍ਹਾਂ ਫਰੀਦਕੋਟ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਸ ਸਹੂਲਤ ਦਾ ਲਾਭ ਲੈਣ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਜਿੰਨੀ ਵੀ ਜਨਗਣਨਾ ਹੋਵੇਗੀ, ਉਸ ਦੇ ਆਧਾਰ ਤੇ ਹੀ ਸਾਡੇ, ਸਕੂਲ, ਹਸਪਤਾਲ ਅਤੇ ਸੜਕਾਂ ਦਾ ਜੋ ਵੀ ਵਿਕਾਸ ਹੋਵੇਗਾ, ਉਹ ਸਾਡੀ ਜਣਗਣਨਾ ਤੇ ਹੀ ਨਿਰਭਰ ਹੋਵੇਗਾ। ਉਨ੍ਹਾਂ ਸਮੂਹ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੀ ਸਹੀ ਜਾਣਕਾਰੀ ਦਿੱਤੀ ਜਾਵੇ। ਆਪਣੇ ਆਂਢ-ਗੁਆਂਢ ਨੂੰ ਵੀ ਇਸ ਬਾਰੇ ਦੱਸਿਆ ਜਾਵੇ, ਤਾਂ ਜੋ ਹਰੇਕ ਨਾਗਰਿਕ ਆਪਣੀ ਜਾਣਕਾਰੀ ਪੋਰਟਲ ਰਾਹੀਂ ਸਾਂਝੀ ਕਰ ਸਕੇ ਅਤੇ ਕੋਈ ਵਾਂਝਾ ਨਾ ਰਹਿ ਸਕੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਖ਼ਾਸ ਅਪੀਲ ਕਰਦਿਆਂ ਕਿਹਾ ਕਿ ਜਦੋਂ ਮਾਂ-ਬੋਲੀ ਸਬੰਧੀ ਜਾਣਕਾਰੀ ਭਰਨ ਸਮੇਂ ਪੰਜਾਬੀ ਨੂੰ ਆਪਣੀ ਮਾਂ-ਬੋਲੀ ਵਜੋਂ ਜ਼ਰੂਰ ਦਰਜ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਪਛਾਣ ਅਤੇ ਸੱਭਿਆਚਾਰਕ ਵਿਰਾਸਤ ਦਾ ਅਟੁੱਟ ਹਿੱਸਾ ਹੈ ਅਤੇ ਇਸਦੀ ਸਹੀ ਦਰਜਾਬੰਦੀ ਸਾਡੀ ਭਾਸ਼ਾ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ।
Get all latest content delivered to your email a few times a month.