IMG-LOGO
ਹੋਮ ਪੰਜਾਬ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਕਿਸਾਨ-...

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਕਿਸਾਨ- ਡਿਪਟੀ ਕਮਿਸ਼ਨਰ

ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਨਿਪਟਾਰਾ ਕਰਨ ਕਿਸਾਨ

.

Admin user - Nov 16, 2026 03:06 PM
IMG

ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ:

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਿਫ਼ਾਰਸ਼ ਕੀਤੇ ਤਰੀਕਿਆਂ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਦਾ ਮਾੜਾ ਪ੍ਰਭਾਵ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਵੀ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਵਿਚ ਮੌਜੂਦ ਮਿੱਤਰ ਕੀੜੇ ਅਤੇ ਲਾਭਦਾਇਕ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਕੁਦਰਤੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਖ਼ਰਾਬ ਕਰਦਾ ਹੈ ਅਤੇ ਸਾਹ ਸਬੰਧੀ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਨਾਲ ਜ਼ਮੀਨ ਵਿਚ ਜੈਵਿਕ ਮਾਦੇ ਦੀ ਮਾਤਰਾ ਵਧਦੀ ਹੈ ਅਤੇ ਮਿੱਟੀ ਦੀ ਗੁਣਵੱਤਾ ਵਿਚ ਸੁਧਾਰ ਹੁੰਦਾ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤਾਂ ਵਿਚ ਹੀ ਸੰਭਾਲਣ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਅਨੁਸਾਰ ਪਰਾਲੀ ਪ੍ਰਬੰਧਨ ਦੇ ਢੰਗ ਅਪਣਾਉਣ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸ਼ੁੱਧਤਾ, ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਧਿਆਨ ਵਿਚ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਕਰਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਰਜਣ ਲਈ ਪ੍ਰਸ਼ਾਸਨ ਦੇ ਨਾਲ-ਨਾਲ ਕਿਸਾਨਾਂ ਅਤੇ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.