IMG-LOGO
ਹੋਮ ਪੰਜਾਬ : ਮੰਡੀਆਂ ਵਿੱਚ ਖਰੀਦ, ਲਿਫਟਿੰਗ ਅਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ...

ਮੰਡੀਆਂ ਵਿੱਚ ਖਰੀਦ, ਲਿਫਟਿੰਗ ਅਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਰੱਖਿਆ ਜਾਵੇ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 8,69,666.47 ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਖਰੀਦ

.

Admin user - Nov 16, 2026 03:07 PM
IMG

ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ :

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖਰੀਦ, ਲਿਫਟਿੰਗ ਅਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਇਸ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 8,69,666.47 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ 6,49,207.27 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.