IMG-LOGO
ਹੋਮ ਪੰਜਾਬ : ਪ੍ਰਧਾਨ ਮੰਤਰੀ ਇੰਟਰਨਸਿ਼ਪ ਸਕੀਮ ਸਬੰਧੀ ਸੈਮੀਨਾਰ ਦਾ ਕੀਤਾ ਗਿਆ ਆਯੋਜਨ

ਪ੍ਰਧਾਨ ਮੰਤਰੀ ਇੰਟਰਨਸਿ਼ਪ ਸਕੀਮ ਸਬੰਧੀ ਸੈਮੀਨਾਰ ਦਾ ਕੀਤਾ ਗਿਆ ਆਯੋਜਨ

.

.

Admin user - Nov 17, 2026 05:38 PM
IMG

ਜਗਦੀਸ਼ ਥਿੰਦ 
ਫ਼ਰੀਦਕੋਟ 17 ਨਵੰਬਰ

ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਫ਼ਰੀਦਕੋਟ ਦੇ ਬੇਰੋਜ਼ਗਾਰਾ ਲਈ ਸਮੇਂ –ਸਮੇਂ ਤੇ ਰੋਜ਼ਗਾਰ ਅਤੇ ਸਵੈ—ਰੋਜ਼ਗਾਰ ਲਈ ਕਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਇਸੇ ਲਗਾਤਾਰਤਾ ਵਿੱਚ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕਰਵਾਇਆ ਗਿਆ ਜਿਸ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ (ਪੀ.ਐਮ.ਆਈ.ਐਸ) ਸਕੀਮ ਸਬੰਧੀ ਪ੍ਰਾਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਪਲੇਸਮੈਂਟ ਅਫ਼ਸਰ ਮੈਡਮ ਨੀਤੂ ਰਾਣੀ ਨੇ ਦਿੱਤੀ।

 ਉਨ੍ਹਾਂ ਦੱਸਿਆ ਕਿ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਕਿੱਲ ਦੇ  ਮੌਜੂਦਾ ਅਤੇ ਨਵੇਂ ਕੋਰਸ ਸ਼ੁਰੂ ਕਰਨ ਬਾਰੇ ਪ੍ਰਾਰਥੀਆਂ ਨੂੰ ਸਕਿੱਲ ਟ੍ਰੇਨਿੰਗ ਕਰਕੇ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਪ੍ਰਾਈਵੇਟ ਕੰਮ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀ ਸਬੰਧੀ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਦੱਸਿਆ ਗਿਆ।

ਇਸ ਤੋਂ ਇਲਾਵਾ ਰੋਜ਼ਗਾਰ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਅਤੇ ਇਸ ਦਫਤਰ ਨਾਲ ਜੁੜੇ ਹੋਏ ਲਾਈਨ ਵਿਭਾਗਾਂ ਤੋਂ ਮਿਲਣ ਵਾਲੀਆਂ ਲੋਨ ਸਕੀਮਾਂ ਬਾਰੇ ਦੱਸਿਆ ਗਿਆ ਅਤੇ ਪ੍ਰਾਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਆ ਕੇ ਆਪਣਾ ਨਾਮ ਦਰਜ ਕਰਵਾਉਣ ਅਤੇ  ਪੰਜਾਬ ਸਰਕਾਰ ਦੇ ਪੋਰਟਲ www.pgrkam.com , ਵਟਸਐਪ ਗਰੁੱਪ, ਸ਼ੋਸਲ ਮੀਡੀਆ ( ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟੇਲੀਗ੍ਰਾਮ ਆਦਿ)ਆਪਣੇ ਆਪ ਰਜਿਸਟਰਡ ਕਰਨ ਤਾਂ ਜੋਂ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ ਸਵੈ—ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.