IMG-LOGO
ਹੋਮ ਪੰਜਾਬ : ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ ਦੀਆਂ ਚੋਣਾਂ ਲਈ ਪ੍ਰਸ਼ਾਸਨ ਵੱਲੋਂ...

ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ ਦੀਆਂ ਚੋਣਾਂ ਲਈ ਪ੍ਰਸ਼ਾਸਨ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਪ੍ਰਬੰਧ

ਡਾ. ਮਨੂ ਗਰਗ ਸ਼ਾਰਦਾ ਨਿਯੁਕਤ ਕੀਤੇ ਗਏ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਦੇ ਨੋਡਲ ਅਫ਼ਸਰ

NA

Admin user - Nov 18, 2026 03:10 PM
IMG

ਜਗਦੀਸ਼ ਥਿੰਦ
ਮੋਗਾ, 18 ਨਵੰਬਰ:

ਨਗਰ ਕੌਂਸਲ ਬਾਘਾਪੁਰਾਣਾ ਅਤੇ ਧਰਮਕੋਟ ਦੀਆਂ ਆਗਾਮੀ ਚੋਣਾਂ ਦੌਰਾਨ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਵਾਸਤੇ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਸਥਾਪਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਨੇ ਦੱਸਿਆ ਕਿ ਮਾਨਯੋਗ ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਹ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਚੋਣਾਂ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਨੂੰ ਸਮੇਂ ਸਿਰ ਧਿਆਨ ਵਿੱਚ ਲਿਆ ਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬਾਘਾਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਅਤੇ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਦੀਆਂ ਚੋਣਾਂ ਨਾਲ ਸਬੰਧਤ ਸ਼ਿਕਾਇਤਾਂ ਪ੍ਰਾਪਤ ਕਰਨ, ਉਨ੍ਹਾਂ ਦੀ ਨਿਗਰਾਨੀ ਕਰਨ ਅਤੇ ਨਿਪਟਾਰੇ ਲਈ ਡਾ. ਮਨੂ ਗਰਗ ਸ਼ਾਰਦਾ, ਸਹਾਇਕ ਕਮਿਸ਼ਨਰ (ਸਟੇਟ ਟੈਕਸ), ਮੋਗਾ ਨੂੰ ਸ਼ਿਕਾਇਤ ਸੈੱਲ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਜਾਂ ਜਾਣਕਾਰੀ ਦੇਣ ਲਈ ਆਮ ਲੋਕ ਅਤੇ ਸਬੰਧਤ ਵਿਅਕਤੀ ਨੋਡਲ ਅਫ਼ਸਰ ਦੇ ਮੋਬਾਈਲ ਨੰਬਰ 98729-10033 ਅਤੇ ਈ-ਮੇਲ nodalofficercomplaintsmoga@gmail.com 'ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਸ਼ਿਕਾਇਤ ਸੈੱਲ ਕਮਰਾ ਨੰਬਰ B-206, ਬਿਆਸ ਬਲਾਕ ਕੰਪਲੈਕਸ, ਦੂਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਕਾਰਜਸ਼ੀਲ ਕੀਤਾ ਗਿਆ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ, ਚੋਣ ਜ਼ਾਬਤੇ ਦੀ ਉਲੰਘਣਾ ਜਾਂ ਹੋਰ ਚੋਣਾਂ ਨਾਲ ਸਬੰਧਤ ਮਾਮਲਾ ਸਾਹਮਣੇ ਆਉਣ 'ਤੇ ਤੁਰੰਤ ਸ਼ਿਕਾਇਤ ਸੈੱਲ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਰਧਾਰਤ ਨਿਯਮਾਂ ਅਨੁਸਾਰ ਢੁਕਵੀਂ ਕਾਰਵਾਈ ਕੀਤੀ ਜਾ ਸਕੇ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.