IMG-LOGO
ਹੋਮ ਪੰਜਾਬ : ਝੋਨੇ ਦੀ ਕਟਾਈ ਦਾ ਕੰਮ ਲੱਗਭਗ ਮੁਕੰਮਲ — ਡਿਪਟੀ ਕਮਿਸ਼ਨਰ

ਝੋਨੇ ਦੀ ਕਟਾਈ ਦਾ ਕੰਮ ਲੱਗਭਗ ਮੁਕੰਮਲ — ਡਿਪਟੀ ਕਮਿਸ਼ਨਰ

ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 917527.13 ਮੀਟਰਿਕ ਟਨ ਤੋਂ ਵਧੇਰੇ ਝੋਨੇ ਦੀ ਖਰੀਦ

.

Admin user - Nov 19, 2026 09:04 PM
IMG

ਜਗਦੀਸ਼ ਥਿੰਦ  
 ਸ੍ਰੀ ਮੁਕਤਸਰ ਸਾਹਿਬ, 19 ਨਵੰਬਰ :

ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਦਾ ਕੰਮ ਲੱਗਭਗ ਮੁਕੰਮਲ ਹੋ ਚੁੱਕਾ ਹੈ, ਜਿਸ ਕਾਰਨ ਹੁਣ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣੀ ਸ਼ੁਰੂ ਹੋ ਗਈ ਹੈ ਅਤੇ ਕਈ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦਿੱਤੀ।
ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖਰੀਦ, ਲਿਫਟਿੰਗ ਅਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 917527.13 ਮੀਟਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ 721919.44 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.