IMG-LOGO
ਹੋਮ ਪੰਜਾਬ : ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ...

ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਹੁੰਦਾ ਹੈ ਗੰਧਲਾ —— ਡਿਪਟੀ ਕਮਿਸ਼ਨਰ

ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਨੂੰ ਬਚਾਉਣ ਕਿਸਾਨ

.

Admin user - Nov 19, 2026 09:13 PM
IMG

ਜਗਦੀਸ਼ ਥਿੰਦ  
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ:

        ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਿਫ਼ਾਰਸ਼ ਕੀਤੀਆਂ ਤਕਨੀਕਾਂ ਅਤੇ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ।ਉਹਨਾਂ ਕਿਹਾ ਕਿ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ, ਉਥੇ ਮਨੁੱਖੀ ਸਿਹਤ, ਪਸ਼ੂ—ਪੰਛੀਆਂ ਅਤੇ ਕੁਦਰਤੀ ਸਰੋਤਾਂ ‘ਤੇ  ਵੀ ਮਾੜਾ ਪ੍ਰਭਾਵ ਪੈਂਦਾ ਹੈ।
     ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕਿਸਾਨ ਖੇਤੀਬਾੜੀ ਮਾਹਿਰਾਂ ਦੀ ਸਲਾਹ ਲੈ ਕੇ ਉਪਲਬਧ ਮਸ਼ੀਨਰੀ ਅਤੇ ਆਧੁਨਿਕ ਤਕਨੀਕਾਂ ਦਾ ਲਾਭ ਉਠਾ ਸਕਦੇ ਹਨ।
           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਲਾਭਦਾਇਕ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਇਸ ਤੋਂ ਇਲਾਵਾ ਅੱਗ ਕਾਰਨ ਪੈਦਾ ਹੋਣ ਵਾਲਾ ਧੂੰਆਂ ਸੜਕਾਂ ‘ਤੇ ਦਿੱਖ ਘਟਾਉਣ ਦੇ ਨਾਲ—ਨਾਲ ਸਾਹ ਦੀਆਂ ਬਿਮਾਰੀਆਂ ਦਾ ਕਾਰਨ ਵੀ ਬਣ ਸਕਦਾ ਹੈ।
      ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਫ਼—ਸੁਥਰਾ ਵਾਤਾਵਰਣ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਅਨਮੋਲ ਤੋਹਫ਼ਾ ਹੈ। ਇਸ ਲਈ ਹਰੇਕ ਕਿਸਾਨ ਦਾ ਫਰਜ਼ ਬਣਦਾ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਵੇ।  ਉਹਨਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨਾ ਸਮੇਂ ਦੀ ਲੋੜ ਹੈ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰਿਆਂ ਦਾ ਸਹਿਯੋਗ ਬਹੁਤ  ਜ਼ਰੂਰੀ ਹੈ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.