IMG-LOGO
ਹੋਮ ਪੰਜਾਬ : ਡਰੱਗ ਹਾਟਸਪਾਟ ਖੇਤਰਾਂ ਦੀ ਸਮੀਖਿਆ ਸਬੰਧੀ ਮੀਟਿੰਗ ਆਯੋਜਿਤ

ਡਰੱਗ ਹਾਟਸਪਾਟ ਖੇਤਰਾਂ ਦੀ ਸਮੀਖਿਆ ਸਬੰਧੀ ਮੀਟਿੰਗ ਆਯੋਜਿਤ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਲੋੜੀਂਦੇ ਦਿਸ਼ਾ ਨਿਰਦੇਸ਼

.

Admin user - Nov 19, 2026 09:30 PM
IMG

ਜਗਦੀਸ਼ ਥਿੰਦ  
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ:

ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਡਰੱਗ ਹਾਟਸਪਾਟ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਕਰਦਿਆਂ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੀਖਿਆ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਸਬੰਧੀ ਜਿਹੜੇ ਹਾਟਸਪਾਟ ਖੇਤਰਾਂ ਦੀ ਸ਼ਨਾਖਤ ਕੀਤੀ ਗਈ ਹੈ ਉਨ੍ਹਾਂ ਥਾਵਾਂ ’ਤੇ ਲਾਈਟਾਂ, ਸੀ.ਸੀ.ਟੀ.ਵੀ. ਕੈਮਰੇ ਅਤੇ ਸਫ਼ਾਈ ਦੇ ਕੰਮ ਮੁਕੰਮਲ ਕੀਤੇ ਜਾਣ ਤਾਂ ਜੋ ਇਨ੍ਹਾਂ ਥਾਵਾਂ ’ਤੇ ਨਸ਼ਿਆਂ ਸਬੰਧੀ ਹੋਣ ਵਾਲੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਇਨ੍ਹਾਂ ਨੂੰ ਸਖਤੀ ਨਾਲ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਐਸ.ਡੀ.ਐਮਜ਼, ਬੀ.ਡੀ.ਪੀ.ਓਜ਼., ਕਾਰਜ ਸਾਧਕ ਅਫ਼ਸਰਾਂ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਕਿਉਂਕਿ ਨਸ਼ਿਆਂ ਨੂੰ ਰੋਕਣ ਸਾਰੇ ਵਿਭਾਗਾਂ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗਾਂ ਦੇ ਕੰਮ ਬਕਾਇਆ ਪਏ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਕਰਨਾ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਹੀ ਡੈਮੂਲੇਸ਼ਨ ਦੀ ਕਾਰਵਾਈ ਕੀਤੀ ਜਾਵੇ ਅਤੇ ਅਜਿਹੀ ਕੋਈ ਵੀ ਡੈਮੂਲੇਸ਼ਨ ਦੀ ਪ੍ਰਕਿਰਿਆ ਅਮਲ ਵਿੱਚ ਨਾ ਲਿਆਂਦੀ ਜਾਵੇ, ਜਿਸ ਨਾਲ ਲਾਅ ਐਂਡ ਆਰਡਰ ਦੀ ਸਥਿਤੀ ਭੰਗ ਹੋਵੇ।

ਇਸ ਮੌਕੇ ਐਸ.ਐਸ.ਪੀ. ਸ੍ਰੀ ਅਭਿੰਮੰਨਿਊ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ, ਐਸ.ਡੀ.ਐੱਮ. ਮਲੋਟ ਸ੍ਰੀਮਤੀ ਬਲਜੀਤ ਕੌਰ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸਾਸ਼ਨਿਕ ਅਧਿਕਾਰੀ ਆਦਿ ਹਾਜ਼ਰ ਸਨ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.