ਤਾਜਾ ਖਬਰਾਂ
ਜਗਦੀਸ਼ ਥਿੰਦ
ਫਰੀਦਕੋਟ, 20 ਨਵੰਬਰ
ਆਮ ਲੋਕਾਂ, ਵਕੀਲਾਂ ਅਤੇ ਕਚਹਿਰੀਆਂ ਵਿੱਚ ਆਪਣੇ ਕੰਮਾਂ-ਕਾਰਾਂ ਲਈ ਆਉਣ ਵਾਲੇ ਨਾਗਰਿਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਧਾਲੀਵਾਲ ਵੱਲੋਂ ਸਥਾਨਕ ਜ਼ਿਲ੍ਹਾ ਕਚਹਿਰੀਆਂ ਦੇ ਕੰਪਲੈਕਸ ਵਿਖੇ ਬੰਦ ਪਏ ਆਰ.ਓ. ਦਾ 3.50 ਲੱਖ ਦੀ ਲਾਗਤ ਨਾਲ ਨਵੀਨੀਕਰਨ ਕਰਕੇ ਚਾਲੂ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਚਹਿਰੀਆਂ ਵਿੱਚ ਰੋਜ਼ਾਨਾ ਸੈਂਕੜੇ ਲੋਕ ਆਪਣੇ ਕੰਮਾਂ ਲਈ ਆਉਂਦੇ ਹਨ ਅਤੇ ਪਾਣੀ ਦੀ ਲੋੜ ਨੂੰ ਮੁੱਖ ਰੱਖਦਿਆਂ ਹੋਇਆ ਨਗਰ ਸੁਧਾਰ ਟਰੱਸਟ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਉਪਰਾਲੇ ਲਈ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ, ਵਕੀਲ ਭਾਈਚਾਰੇ ਅਤੇ ਆਮ ਲੋਕਾਂ ਵੱਲੋਂ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।
ਇਸ ਮੌਕੇ ਸ.ਸੰਦੀਪ ਧਾਲੀਵਾਲ ਸੂਚਨਾ ਕਮਿਸ਼ਨਰ ਪੰਜਾਬ, ਸ.ਸਰਨਾਮ ਸਿੰਘ ਸੰਧੂ ਪ੍ਰਧਾਨ, ਅਮਨਪ੍ਰੀਤ ਕੌਰ ਮੀਤ ਪ੍ਰਧਾਨ, ਇਕਬਾਲ ਕੌਸਲ, ਰਜਿੰਦਰ ਦਾਸ ਰਿੰਕੂ ਸਮੇਤ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਵਕੀਲ ਹਾਜ਼ਰ ਸਨ।
Get all latest content delivered to your email a few times a month.