ਤਾਜਾ ਖਬਰਾਂ
ਜਗਦੀਸ਼ ਥਿੰਦ
ਫ਼ਰੀਦਕੋਟ 20 ਨਵੰਬਰ:
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮਟਿੰਗ ਦੌਰਾਨ ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੁੱਖ ਸਮਾਗਮ ਕਰਵਾਏ ਜਾਣਗੇ, ਜਿਸ ਤਹਿਤ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਆਰੰਭ ਹੋਣਗੀਆਂ। ਉਨ੍ਹਾਂ ਦੱਸਿਆ ਕਿ ਬਾਬਾ ਫ਼ਰੀਦ ਜੀ ਦੀ ਨਗਰੀ ਫ਼ਰੀਦਕੋਟ ਤੋਂ ਇਹ ਸ਼ੋਭਾ ਯਾਤਰਾ 2 ਦਸੰਬਰ ਨੂੰ ਆਰੰਭ ਹੋਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਹ ਇਤਿਹਾਸਕ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਸ੍ਰੀ ਰਾਹੁਲ ਚਾਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸ਼ੋਭਾ ਯਾਤਰਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਚੰਦ ਹਲਵਾਈ ਪੁਰਾਣੀ ਦਾਣਾ ਮੰਡੀ ਤੋਂ ਹੁੰਦੀ ਹੋਈ ਖਾਲਸਾ ਦੀਵਾਨ ਗੁਰਦੁਆਰਾ, ਘੰਟਾ ਘਰ ਚੌਂਕ ਤੋਂ ਹੁੰਦੀ ਹੋਈ ਭਾਈ ਕਨੱਈਆ ਚੌਂਕ, ਕੋਤਵਾਲੀ, ਸਾਦਿਕ ਚੌਕ ਤੋਂ ਹੁੰਦੀ ਹੋਈ ਪਿੰਡ ਪਿੱਪਲੀ, ਰਾਜੋਵਾਲਾ ਤੇ ਗੋਲੇਵਾਲਾ ਤੋਂ ਹੁੰਦੀ ਹੋਈ ਫ਼ਿਰੋਜ਼ਪੁਰ ਵਿਖੇ ਪਿੰਡ ਸਾਈਆ ਵਾਲਾ ਤੋਂ ਪ੍ਰਵੇਸ਼ ਕਰੇਗੀ। ਉਨ੍ਹਾਂ ਇਸ ਪੁਲਿਸ ਵਿਭਾਗ ਨੂੰ ਸ਼ੋਭਾ ਯਾਤਰਾ ਦੇ ਰੂਟ,ਸੁਰੱਖਿਆ ਪ੍ਰਬੰਧ, ਟ੍ਰੈਫਿਕ ਅਤੇ ਪਾਰਕਿੰਗ ਦੇ ਢੁਕਵੇਂ ਇੰਤਜ਼ਾਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸ਼ੋਭਾ ਯਾਤਰਾ ਦੇ ਰਸਤਿਆਂ ’ਤੇ ਸਫ਼ਾਈ ਵਿਵਸਥਾ ਬਣਾਈ ਰੱਖਣ ਲਈ ਨਗਰ ਕੌਂਸਲ ਤੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸੰਗਤ ਲਈ ਪੀਣ ਵਾਲੇ ਸਾਫ਼ ਪਾਣੀ, ਮੈਡੀਕਲ ਸਹਾਇਤਾ ਟੀਮਾਂ, ਐਂਬੂਲੈਂਸਾਂ, ਅਤੇ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ, ਐਸ.ਡੀ.ਐਮ ਫ਼ਰੀਦਕੋਟ ਮੈਡਮ ਪਾਇਲ ਗੋਇਲ, ਐਸ.ਡੀ.ਐਮ ਜੈਤੋ ਵਿਕਰਮਜੀਤ, ਜੀ.ਏ ਸ.ਸੁਖਰਾਜ ਸਿੰਘ ਢਿੱਲੋਂ, ਡੀ.ਡੀ.ਪੀ.ਓ ਮੈਡਮ ਕਿਰਨਦੀਪ ਕੌਰ, ਸ.ਪਰਮਿੰਦਰ ਸਿੰਘ ਤਹਿਸੀਲਦਾਰ, ਸ੍ਰੀ ਹਰਸ਼ਵੀਰ ਗੋਇਲ ਨਾਇਬ ਤਹਿਸੀਲਦਾਰ, ਪ੍ਰੋ. ਨਰਿੰਦਰਜੀਤ ਸਿੰਘ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Get all latest content delivered to your email a few times a month.