ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ 22 ਨਵੰਬਰ:
ਜ਼ਿਲ੍ਹਾ ਮੋਗਾ ਵਿੱਚ ਅਤੇ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਕਪਿਲ ਸਿਬੱਲ, ਮਾਣਯੋਗ ਜਸਟਿਸ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ – ਕਮ – ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀਮਤੀ ਨੀਲਮ ਅਰੋੜਾ, ਜ਼ਿਲ੍ਹਾ ਤੇ ਸੈਸ਼ਨ ਜੱਜ –ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਜੀ ਦੀ ਅਗਵਾਈ ਹੇਠ ਦੀ ਨੇਗੋਸ਼ੇਬਲ ਇੰਸਟਰੂਮੇਂਟ ਐਕਟ, 1881 ਦੇ ਕੇਸਾਂ ਦੇ ਨਿਪਟਾਰੇ ਲਈ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ।
ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ ਕੁੱਲ 07 ਬੈਂਚ ਬਣਾਏ ਗਏ । ਇਨ੍ਹਾਂ ਬੈਂਚਾਂ ਵਿਚ 02-02 ਬੈਂਚ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਅਤੇ 03 ਬੈਂਚ ਮੋਗਾ ਵਿਖੇ ਬਣਾਏ ਗਏ।
ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਨੀਲਮ ਅਰੋੜਾ, ਜ਼ਿਲ੍ਹਾ ਤੇ ਸੈਸ਼ਨ ਜੱਜ –ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਅਤੇ ਸ਼੍ਰੀ ਸਿਮਰਨ ਸਿੰਘ, ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਸਪੈਸ਼ਲ ਲੋਕ ਅਦਾਲਤ ਵਿੱਚ ਵੱਖ - ਵੱਖ ਬੈਂਚਾਂ ਵਿੱਚ ਕੁੱਲ 880 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 80 ਪੈਂਡਿੰਗ ਕੇਸਾਂ ਦਾ ਨਿਪਟਾਰਾ ਆਪਸੀ ਰਜਾਮੰਦੀ ਨਾਲ ਕਰਵਾਇਆ ਗਿਆ ਅਤੇ ਕੁੱਲ 2,35,37,436/- ਰੁ: ਦੇ ਅਵਾਰਡ ਪਾਸ ਕੀਤੇ ਗਏ।
ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਹਨਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਅਤੇ ਸਮੇਂ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ ।
ਉਨ੍ਹਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 12.12.2026 ਨੂੰ ਲਗਾਈ ਜਾਵੇਗੀ ਅਤੇ ਉਨ੍ਹਾਂ ਨੇ ਜਨਤਾ ਨੂੰ ਇਨ੍ਹਾਂ ਲੋਕ ਅਦਾਲਤਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਅਪੀਲ ਵੀ ਕੀਤੀ।
Get all latest content delivered to your email a few times a month.