IMG-LOGO
ਹੋਮ ਪੰਜਾਬ : *‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਸਕੂਲਾਂ ਵਿੱਚ ਕਰਵਾਈਆਂ ਜਾਣਗੀਆਂ...

*‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਸਕੂਲਾਂ ਵਿੱਚ ਕਰਵਾਈਆਂ ਜਾਣਗੀਆਂ ਵਿਸ਼ੇਸ਼ ਗਤੀਵਿਧੀਆਂ*

*ਬਜ਼ੁਰਗਾਂ ਪ੍ਰਤੀ ਸਤਿਕਾਰ, ਸਨੇਹ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਮੁਹਿੰਮ ਦਾ ਮੁੱਖ ਉਦੇਸ਼-ਡਿਪਟੀ ਕਮਿਸ਼ਨਰ ਸਾਗਰ ਸੇਤੀਆ*

.

Admin user - Nov 22, 2026 03:54 PM
IMG

ਜਗਦੀਸ਼ ਥਿੰਦ
ਮੋਗਾ, 22 ਨਵੰਬਰ:

ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੇ ਤਜਰਬੇ, ਜੀਵਨ ਸਿੱਖਿਆਵਾਂ ਅਤੇ ਯੋਗਦਾਨ ਤੋਂ ਨੌਜਵਾਨ ਪੀੜ੍ਹੀ ਨੂੰ ਪ੍ਰੇਰਨਾ ਲੈਣ ਦੀ ਲੋੜ ਹੈ। ਬਜ਼ੁਰਗਾਂ ਪ੍ਰਤੀ ਸਤਿਕਾਰ, ਸਨੇਹ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਅਤੇ ਵੱਖ-ਵੱਖ ਪੀੜ੍ਹੀਆਂ ਦਰਮਿਆਨ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਟੇਟ ਐਜੂਕੇਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਜ਼ਿਲ੍ਹਾ ਮੋਗਾ ਵਿੱਚ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹੇ ਦੇ 10 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 25 ਨਵੰਬਰ ਤੋਂ 28 ਨਵੰਬਰ, 2026 ਤੱਕ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਨ੍ਹਾਂ ਗਤੀਵਿਧੀਆਂ ਦਾ ਮਕਸਦ ਵਿਦਿਆਰਥੀਆਂ ਨੂੰ ਬਜ਼ੁਰਗਾਂ ਦੀ ਮਹੱਤਤਾ, ਉਨ੍ਹਾਂ ਦੇ ਸਤਿਕਾਰ ਅਤੇ ਪਰਿਵਾਰ ਤੇ ਸਮਾਜ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਜਾਗਰੂਕ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਤਹਿਤ ਬਜ਼ੁਰਗਾਂ ਨਾਲ ਵਿਸ਼ੇਸ਼ ਮਿਲਣੀਆਂ, ‘ਇੱਕ ਪੇੜ ਮਾਂ ਕੇ ਨਾਮ’ ਸਮੇਤ ਵੱਖ-ਵੱਖ ਗਤੀਵਿਧੀਆਂ, ਆਪਸੀ ਤਾਲਮੇਲ, ਡਿਜੀਟਲ ਅਤੇ ਵਿੱਤੀ ਸਾਖਰਤਾ, ਯੋਗਾ ਸੈਸ਼ਨ, ਸੱਭਿਆਚਾਰਕ ਪ੍ਰੋਗਰਾਮ, ਸੇਵਾਮੁਕਤ ਅਧਿਆਪਕਾਂ ਅਤੇ ਹੋਰ ਸ਼ਖ਼ਸੀਅਤਾਂ ਦੇ ਪ੍ਰੇਰਨਾਦਾਇਕ ਵਿਚਾਰਾਂ ਤੋਂ ਇਲਾਵਾ ਪੇਂਟਿੰਗ ਮੁਕਾਬਲੇ ਵੀ ਕਰਵਾਏ ਜਾਣਗੇ।

25 ਨਵੰਬਰ 2026 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਡੇਵਾਲਾ ਵਿਖੇ 26 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਰਣਧੀਰ, ਪੰਜਾਬ  ਕੋ-ਸਿੱਖਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਵਿਖੇ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਵਿਖ਼ੇ ਇਹ ਪ੍ਰੋਗਰਾਮ ਕਰਵਾਏ ਜਾਣਗੇ।

27 ਨਵੰਬਰ 2026 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਾਲਾ ਵਿਖੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੇ ਹੀਰਾ ਸਿੰਘ ਵਿਖ਼ੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਟਰ, , ਸ਼ਹੀਦ ਸਿਪਾਹੀ ਲਖਵੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੜਿੱਕ ਮੋਗਾ ਵਿਖੇ ਇਹ ਪ੍ਰੋਗਰਾਮ ਕਰਵਾਏ ਜਾਣਗੇ।

ਇਸ ਤੋਂ ਇਲਾਵਾ 28 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ-ਈਸੇ-ਖਾਂ ਵਿਖੇ ਇਹ ਪ੍ਰੋਗਰਾਮ ਕਰਵਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਅਤੇ ਸਬੰਧਤ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਗਤੀਵਿਧੀਆਂ ਨੂੰ ਪੂਰੀ ਗੰਭੀਰਤਾ ਅਤੇ ਉਤਸ਼ਾਹ ਨਾਲ ਕਰਵਾਇਆ ਜਾਵੇ ਅਤੇ ਬਜ਼ੁਰਗਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਉਨ੍ਹਾਂ ਦੀ ਦੇਖਭਾਲ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਜਿੱਥੇ ਨੌਜਵਾਨ ਪੀੜ੍ਹੀ ਨੂੰ ਬਜ਼ੁਰਗਾਂ ਦੇ ਤਜਰਬਿਆਂ ਤੋਂ ਸਿੱਖਣ ਦਾ ਮੌਕਾ ਮਿਲੇਗਾ, ਉੱਥੇ ਹੀ ਸਮਾਜ ਵਿੱਚ ਪੀੜ੍ਹੀਆਂ ਦਰਮਿਆਨ ਆਪਸੀ ਪਿਆਰ, ਸਾਂਝ ਅਤੇ ਸਦਭਾਵਨਾ ਵੀ ਹੋਰ ਮਜ਼ਬੂਤ ਹੋਵੇਗੀ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.