ਤਾਜਾ ਖਬਰਾਂ
ਜਗਦੀਸ਼ ਥਿੰਦ
ਫਾਜ਼ਿਲਕਾ 22 ਨਵੰਬਰ :
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਕਵਿਤਾ ਸਿੰਘ ਸਿਵਲ ਸਰਜਨ ਦੀ ਅਗਵਾਈ ਵਿੱਚ ਡਾਕਟਰ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਨ ਅਫ਼ਸਰ ਦੀ ਦੇਖ ਰੇਖ ਵਿੱਚ ਅੱਜ ਪਲਸ ਪੋਲੀਓ ਰਾਊਂਡ ਦੇ ਪਹਿਲੇ ਦਿਨ 72764ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।
ਡਾ ਕਵਿਤਾ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਜਿਲ੍ਹਾ ਫਾਜ਼ਿਲਕਾ ਵੱਲੋਂ 50 ਪ੍ਰਤੀਸ਼ਤ ਤੋ ਵੱਧ ਟੀਚਾ ਪ੍ਰਾਪਤ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆ ਜਾ ਰਹੀਆ ਹਨ। ਉਹਨਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦਾ 5 ਸਾਲ ਤੱਕ ਦਾ ਬੱਚਾ ਕਿਸੇ ਕਾਰਣ ਪੋਲੀਓ ਬੂੰਦਾਂ ਪਿਲਾਉਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ 23 ਅਤੇ 24 ਨਵੰਬਰ ਨੂੰ ਘਰ ਘਰ ਵਿਜ਼ਟ ਕਰ ਰਹੀਆਂ ਟੀਮਾਂ ਤੋਂ ਆਪਣੇ ਬੱਚੇ ਨੂੰ ਪੋਲੀਓ ਬੂੰਦਾਂ ਜਰੂਰ ਪਿਲਾ ਲੈਣ ਤਾਂ ਕਿ ਇਸ ਮੁਹਿੰਮ ਵਿੱਚ 100 ਪ੍ਰਤੀਸ਼ਤ ਸਫ਼ਲਤਾ ਪ੍ਰਾਪਤ ਕੀਤੀ ਜਾ ਸਕੇ। ਉਹਨਾਂ ਸਾਰੀਆਂ ਸਮਾਜਸੇਵੀ ਸੰਸਥਾਵਾਂ, ਮੀਡੀਆ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਦੂਜੇ ਅਤੇ ਤੀਜੇ ਦਿਨ ਵੀ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ।
ਡਾਕਟਰ ਰਿੰਕੂ ਚਾਵਲਾ ਨੇ ਕਿਹਾ ਕਿ ਦੇਸ਼ ਵਿੱਚੋਂ ਪੋਲੀਓ ਦੇ ਕੀਤੇ ਖਾਤਮੇ ਨੂੰ ਬਰਕਰਾਰ ਰੱਖਣ ਲਈ ਸਭ ਦੇ ਸਹਿਯੋਗ ਦੀ ਜਰੂਰਤ ਹੈ। ਇਸ ਮੁਹਿੰਮ ਦੌਰਾਨ 141732 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਹਨਾਂ ਕਿਹਾ ਕਿ ਹਰੇਕ 5 ਸਾਲ ਤੱਕ ਦੇ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣੀਆਂ ਹਨ, ਭਾਵੇਂ ਬੱਚਾ ਬਿਮਾਰ ਹੋਵੇ, ਪਹਿਲਾਂ ਬੂੰਦਾਂ ਪੀ ਚੁੱਕਾ ਹੋਵੇ, ਜਾਂ ਨਵਜੰਮਿਆ ਹੋਵੇੇ। ਇਸ ਸਮੇਂ ਡਾਕਟਰ ਲਵਪ੍ਰੀਤ ਸਿੰਘ ਮਾਸ ਮੀਡੀਆ ਤੋਂ ਵਿਨੋਦ ਖੁਰਾਣਾ ਮਨਬੀਰ ਸਿੰਘ, ਦਿਵੇਸ਼ ਕੁਮਾਰ, ਸੁਖਦੇਵ ਸਿੰਘ ਸੁਸ਼ੀਲ ਕੁਮਾਰ ਸ਼ਵੇਤਾ ਨਾਗਪਾਲ ਮੌਜੂਦ ਸਨ।
Get all latest content delivered to your email a few times a month.