ਤਾਜਾ ਖਬਰਾਂ
ਜਗਦੀਸ਼ ਥਿੰਦ
ਫਾਜ਼ਿਲਕਾ 24 ਨਵੰਬਰ:
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਕਵਿਤਾ ਸਿੰਘ ਸਿਵਲ ਸਰਜਨ ਦੀ ਅਗਵਾਈ ਵਿੱਚ ਡਾਕਟਰ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਨ ਅਫ਼ਸਰ ਦੀ ਦੇਖ ਰੇਖ ਵਿੱਚ ਅੱਜ ਪਲਸ ਪੋਲੀਓ ਰਾਊਂਡ ਦੇ ਤੀਜੇ ਦਿਨ 28936 ਬੱਚਿਆਂ ਨੂੰ ਪੋਲੀਓ ਬੂੰਦਾਂ ਪਆਈਆਂ ਗਈਆਂ।
ਡਾ ਕਵਿਤਾ ਨੇ ਦੱਸਿਆ ਕਿ ਪਹਿਲੇ, ਦੂਜੇ ਅਤੇ ਤੀਜੇ ਦਿਨ ਦੀ ਕਵਰੇਜ਼ ਮਿਲਾ ਕੇ 141198 ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ ਹਨ। ਜਿਲ੍ਹਾ ਫਾਜ਼ਿਲਕਾ ਵੱਲੋਂ 99.5 ਪ੍ਰਤੀਸ਼ਤ ਟੀਚਾ ਪ੍ਰਾਪਤ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਪਲਸ ਪੋਲੀਓ ਮੁਹਿੰਮ ਦੌਰਾਨ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆ ਗਈਆਂ। ਉਹਨਾਂ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਲਈ ਮਾਪਿਆਂ, ਸਮਾਜਸੇਵੀ ਸੰਸਥਾਵਾਂ, ਮੀਡੀਆ ਅਤੇ ਲੋਕਾਂ ਦਾ ਧੰਨਵਾਦ ਕੀਤਾ। ਇਸ ਸਮੇਂ ਵਿਨੋਦ ਖੁਰਾਣਾ, ਮਨਬੀਰ ਸਿੰਘ, ਦਿਵੇਸ਼ ਕੁਮਾਰ ਅਮਨ ਕੰਬੋਜ਼, ਸ਼ਵੇਤਾ ਮੌਜੂਦ ਸਨ।
Get all latest content delivered to your email a few times a month.