IMG-LOGO
ਹੋਮ ਪੰਜਾਬ : 26 ਨਵੰਬਰ ਨੂੰ ਪਿੰਡ ਮਟਵਾਣੀ ਵਿਖੇ ਹੋਣ ਵਾਲੀ ‘ਖੁਸ਼ਹਾਲ ਪੰਜਾਬ...

26 ਨਵੰਬਰ ਨੂੰ ਪਿੰਡ ਮਟਵਾਣੀ ਵਿਖੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਰੈਲੀ’ ਇਤਿਹਾਸਕ ਹੋਵੇਗੀ: ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

116 ਏਕੜ ਵਿੱਚ ਕੀਤੇ ਜਾ ਰਹੇ ਹਨ ਵਿਸ਼ਾਲ ਪ੍ਰਬੰਧ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ ਸ਼ਿਰਕਤ

ਡੇਢ ਲੱਖ ਤੋਂ ਵੱਧ ਲੋਕਾਂ ਦੇ ਇਕੱਤਰ ਹੋਣ ਦੀ ਸੰਭਾਵਨਾ - ਕੈਬਨਿਟ ਮੰਤਰੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

Admin user - Nov 24, 2026 04:55 PM
IMG

ਜਗਦੀਸ਼ ਥਿੰਦ

ਮੋਗਾ, 24 ਨਵੰਬਰ:

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰ. ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ 26 ਨਵੰਬਰ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਰੈਲੀ’ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਰੈਲੀ ਹੋਵੇਗੀ। ਉਹ ਅੱਜ ਰੈਲੀ ਵਾਲੀ ਥਾਂ ’ਤੇ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ , ਬਲਾਕ ਪ੍ਰਧਾਨ ਸਵਰਨ ਸਿੰਘ ਮਾਨ ਅਤੇ ਗੁਰਮੇਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਅਜੀਤਵਾਲ ਵੀ ਹਾਜ਼ਰ ਸਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 26 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਹੋਣ ਵਾਲੀ ਇਸ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਕਰੀਬ 116 ਏਕੜ ਵਿੱਚ ਹੋਣ ਵਾਲੀ ਇਸ ਰੈਲੀ ਵਿੱਚ ਡੇਢ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ, ਜਿਸ ਲਈ ਪਾਰਕਿੰਗ, ਆਵਾਜਾਈ, ਸੁਰੱਖਿਆ, ਪੀਣ ਵਾਲੇ ਪਾਣੀ ਅਤੇ ਬੈਠਣ ਸਮੇਤ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 92 ਵਿਧਾਇਕਾਂ ਨਾਲ ਵੱਡਾ ਫ਼ਤਵਾ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਕਈ ਅਹਿਮ ਉਪਰਾਲੇ ਕੀਤੇ ਗਏ ਹਨ। ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕਰੀਬ 10 ਹਜ਼ਾਰ ਕਰੋੜ ਰੁਪਏ ਨਾਲ ਨਹਿਰੀ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ 15 ਹਜ਼ਾਰ ਪਿੰਡ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 3100 ਮਾਡਲ ਖੇਡ ਮੈਦਾਨ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚੋਂ 1764 ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਦਯੋਗਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਅਤੇ ਨਿਵੇਸ਼ਕਾਂ ਨੂੰ ਸਿੰਗਲ ਵਿੰਡੋ ਪ੍ਰਣਾਲੀ ਰਾਹੀਂ ਸਹੂਲਤਾਂ ਦੇ ਕੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ 26 ਨਵੰਬਰ ਦੀ ਰੈਲੀ ਦੌਰਾਨ ਸਰਕਾਰ ਵੱਲੋਂ ਪਿਛਲੇ ਸਮੇਂ ਵਿੱਚ ਕੀਤੇ ਕੰਮਾਂ ਦੇ ਨਾਲ-ਨਾਲ ਪੰਜਾਬ ਦੇ ਭਵਿੱਖੀ ਵਿਕਾਸ ਦਾ ਵਿਜ਼ਨ ਅਤੇ ਰੋਡਮੈਪ ਵੀ ਲੋਕਾਂ ਨਾਲ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ।

ਇਸ ਮੌਕੇ ਹਰਜਿੰਦਰ ਸਿੰਘ ਵਾਸੀ ਪਿੰਡ ਨੱਥੂਵਾਲਾ ਜਦੀਦ, ਹਰਜੀਤ ਸਿੰਘ ਸਰਪੰਚ, ਦਵਿੰਦਰ ਸਿੰਘ ਸੰਗਠਨ ਇੰਚਾਰਜ, ਅਮਨਜੀਤ ਸਿੰਘ ਐਮ.ਸੀ. ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

ਕੈਪਸ਼ਨ - ਪੰਜਾਬ ਦੇ ਕੈਬਨਿਟ ਮੰਤਰੀ ਸ ਤਰੁਣਪ੍ਰੀਤ ਸਿੰਘ ਸੌਂਦ ਮੋਗਾ ਵਿਖੇ ਹੋਣ ਵਾਲੀ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.