IMG-LOGO
ਹੋਮ ਪੰਜਾਬ : ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਦੇ...

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮਿਹਨਤੀ ਬੱਚਿਆਂ ਨੇ ਬਲਾਕ ਮੁਕਾਬਲਿਆਂ ਵਿੱਚ ਪਹਿਲੇ ਅਤੇ ਦੂਜੇ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕੀਤਾ ਰੌਸ਼ਨ - ਮਹਿਲ ਸਿੰਘ ਭਾਂਗਰ

.

Admin user - Nov 24, 2026 05:24 PM
IMG

ਜਗਦੀਸ਼ ਥਿੰਦ

ਫ਼ਿਰੋਜ਼ਪੁਰ, 24 ਨਵੰਬਰ () – ਸਕੂਲ ਸਿੱਖਿਆ ਵਿਭਾਗ ਪੰਜਾਬ, ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਵਿਦਿਆਰਥੀਆਂ ਦੀਆਂ ਸਿਰਜਣਾਤਮਕ, ਭਾਸ਼ਾਈ ਅਤੇ ਬੌਧਿਕ ਯੋਗਤਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਲਈ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਸਾਬਤ ਹੋ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਕੋਮਲ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬੀਪੀਈਓ ਸਤੀਏਵਾਲਾ ਮੈਡਮ ਦਲਜੀਤ ਕੌਰ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਲੂੰਬੜੀਵਾਲਾ ਵਿਖੇ ਕਰਵਾਏ ਗਏ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ (2026) ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਪਹਿਲੇ ਅਤੇ ਦੂਜੇ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਕਾਬਲਿਆਂ ਦੌਰਾਨ ਬੋਲ ਲਿਖਤ ਅੰਗਰੇਜ਼ੀ ਵਿੱਚ ਵਿਸ਼ਵਜੀਤ ਸਿੰਘ ਨੇ ਪਹਿਲਾ ਅਤੇ ਸੀਰਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਚਿੱਤਰਕਲਾ ਵਿੱਚ ਸੰਜੋਗ ਅਤੇ ਐਰਿਕ ਨੇ ਪਹਿਲੇ ਸਥਾਨ ਹਾਸਲ ਕੀਤੇ। ਬਾਲਗੀਤ ਵਿੱਚ ਨਵਨੀਤ ਕੌਰ ਨੇ ਪਹਿਲਾ, ਪੰਜਾਬੀ ਸੁੰਦਰ ਲਿਖਾਈ ਵਿੱਚ ਨਵਿਆ ਨੇ ਪਹਿਲਾ ਅਤੇ ਜਸਮੀਤ ਕੌਰ ਨੇ ਦੂਜਾ, ਅੰਗਰੇਜ਼ੀ ਸੁੰਦਰ ਲਿਖਾਈ ਵਿੱਚ ਸੁਖਮਨਪ੍ਰੀਤ ਕੌਰ ਨੇ ਦੂਜਾ ਅਤੇ ਹਿੰਦੀ ਸੁੰਦਰ ਲਿਖਾਈ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਮੌਖਿਕ ਪੜ੍ਹਾਈ ਵਿੱਚ ਗੁਰਮਨ ਨੇ ਪਹਿਲਾ ਅਤੇ ਪ੍ਰਵੀਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਕਵਿਤਾ ਗਾਇਨ ਵਿੱਚ ਵਿਸ਼ਵਜੀਤ ਸਿੰਘ ਅਤੇ ਭਾਸ਼ਣ ਮੁਕਾਬਲੇ ਵਿੱਚ ਖੁਸ਼ਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਲੋਹਾ ਮਨਵਾਇਆ। 

ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਮੁਖੀ ਸ. ਮਹਿਲ ਸਿੰਘ, ਸਟੇਟ ਅਵਾਰਡੀ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਇਹ ਸਫ਼ਲਤਾ ਉਨ੍ਹਾਂ ਦੀ ਮਿਹਨਤ, ਲਗਨ, ਨਿਰੰਤਰ ਅਭਿਆਸ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਨੇ ਗਾਈਡ ਅਧਿਆਪਕਾਂ ਅਨੰਦਪ੍ਰੀਤ ਕੌਰ, ਰਾਜਵਿੰਦਰ ਕੌਰ, ਹਰਮਨਦੀਪ ਕੌਰ ਅਤੇ ਸਿਮਰਨ ਕੌਰ ਵੱਲੋਂ ਵਿਦਿਆਰਥੀਆਂ ਨੂੰ ਤਿਆਰ ਕਰਵਾਉਣ ਲਈ ਕੀਤੀ ਮਿਹਨਤ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ, ਰਚਨਾਤਮਕ ਸੋਚ ਅਤੇ ਆਪਣੀ ਪ੍ਰਤਿਭਾ ਨੂੰ ਪ੍ਰਗਟਾਉਣ ਦੀ ਸਮਰੱਥਾ ਪੈਦਾ ਕਰਦੇ ਹਨ। ਸਕੂਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਸਹਿ-ਵਿਦਿਅਕ ਗਤੀਵਿਧੀਆਂ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਮੌਕੇ ਅਧਿਆਪਕ ਹਰਮੀਤ ਸਿੰਘ, ਸੁਮਿਤ ਕੰਬੋਜ, ਗਗਨਦੀਪ ਕੌਰ, ਮਨਜਿੰਦਰ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ, ਹਰਮਨ ਕੌਰ, ਵੀਰਪਾਲ ਕੌਰ, ਨਿਰਮਲ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਪਰਮਿੰਦਰ ਕੌਰ, ਗੁਰਲਾਲ ਸਿੰਘ, ਐਨਆਰਆਈ ਮਨਸ਼ੇਰ ਸਿੰਘ ਅਤੇ ਰਾਮ ਸਿੰਘ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.