IMG-LOGO
ਹੋਮ ਪੰਜਾਬ : ਸਟੇਟ ਟੀਮ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਲਿਆ ਗਿਆ ਜਾਇਜ਼ਾ,...

ਸਟੇਟ ਟੀਮ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਲਿਆ ਗਿਆ ਜਾਇਜ਼ਾ, ਪ੍ਰਬੰਧਾਂ 'ਤੇ ਜਤਾਈ ਤਸੱਲੀ

.

.

Admin user - Nov 25, 2026 12:42 PM
IMG

ਜਗਦੀਸ਼ ਥਿੰਦ 

ਫਾਜ਼ਿਲਕਾ 25 ਨਵੰਬਰ:
ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਅੱਜ ਸਟੇਟ ਪੱਧਰੀ ਮੋਨੀਟਰਿੰਗ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਟੀਮ ਦੀ ਅਗਵਾਈ ਡਾ ਆਸ਼ੂ ਵਰਮਾ ਵੱਲੋਂ ਕੀਤੀ ਗਈ।
ਦੌਰੇ ਦੌਰਾਨ ਸਟੇਟ ਟੀਮ ਵੱਲੋਂ  ਘਰ-ਘਰ ਜਾ ਕੇ ਦਵਾਈ ਪਿਲਾਉਣ ਵਾਲੀਆਂ ਟੀਮਾਂ ਦੇ ਕੰਮਕਾਜ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਟੀਮ ਵੱਲੋਂ ਵੈਕਸੀਨ ਦੀ ਗੁਣਵੱਤਾ, ਬੱਚਿਆਂ ਦੀ ਉਂਗਲੀ 'ਤੇ ਲਗਾਏ ਜਾ ਰਹੇ ਨਿਸ਼ਾਨ ਅਤੇ ਘਰਾਂ ਦੇ ਬਾਹਰ ਕੀਤੀ ਜਾ ਰਹੀ 'P' ਅਤੇ 'X' ਮਾਰਕਿੰਗ ਦਾ ਨਿਰੀਖਣ ਕੀਤਾ ਗਿਆ।
ਇਸ ਮੌਕੇ ਸਟੇਟ ਅਧਿਕਾਰੀ ਡਾ ਆਸ਼ੂ ਨੇ ਝੁੱਗੀ-ਝੌਂਪੜੀਆਂ, ਇੱਟਾਂ ਦੇ ਭੱਠਿਆਂ ਅਤੇ ਉਸਾਰੀ ਅਧੀਨ ਇਮਾਰਤਾਂ ਵਿੱਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀ ਕਵਰੇਜ 'ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਸਮੂਹ ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਹਦਾਇਤ ਕੀਤੀ ਕਿ ਕੋਈ ਵੀ ਯੋਗ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਡਾ ਕਵਿਤਾ ਸਿੰਘ ਸਿਵਲ ਸਰਜਨ ਅਤੇ ਡਾ ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਮਾਸ ਮੀਡੀਆ ਤੋਂ ਵਿਨੋਦ ਖੁਰਾਣਾ, ਮਨਬੀਰ ਸਿੰਘ ਦਿਵੇਸ਼ ਕੁਮਾਰ ਅਤੇ ਹੋਰ ਸਿਹਤ ਅਧਿਕਾਰੀ ਵੀ ਹਾਜ਼ਰ ਸਨ। ਉਨ੍ਹਾਂ ਸਟੇਟ ਟੀਮ ਨੂੰ ਭਰੋਸਾ ਦਿਵਾਇਆ ਕਿ ਟੀਚੇ ਨੂੰ 100 ਫੀਸਦੀ ਪੂਰਾ ਕਰਨ ਐਕਸ ਹਾਊਸ ਨੂੰ ਕਵਰ ਕੀਤਾ ਜਾ ਰਿਹਾ ਹੈ। ਇਸ ਸਮੇਂ

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.