IMG-LOGO
ਹੋਮ ਪੰਜਾਬ : -ਐਸ.ਡੀ.ਐਮ. ਫ਼ਰੀਦਕੋਟ ਨੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ...

-ਐਸ.ਡੀ.ਐਮ. ਫ਼ਰੀਦਕੋਟ ਨੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

.

.

Admin user - Nov 25, 2026 04:01 PM
IMG

ਜਗਦੀਸ਼ ਥਿੰਦ 

ਫ਼ਰੀਦਕੋਟ 25 ਨਵੰਬਰ

ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਐਸ.ਡੀ.ਐਮ. ਫ਼ਰੀਦਕੋਟ ਮੈਡਮ ਪਾਇਲ ਗੋਇਲ ਵੱਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮਾਮਲਿਆਂ ਅਤੇ ਪੋਰਟਲ 'ਤੇ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਐਸ.ਡੀ.ਐਮ. ਮੈਡਮ ਪਾਇਲ ਗੋਇਲ ਨੇ ਵੱਖ-ਵੱਖ ਵਿਭਾਗਾਂ ਕੋਲ ਬਕਾਇਆ ਪਈਆਂ ਸ਼ਿਕਾਇਤਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਅਤੇ ਮਿੱਥੇ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰਕ ਵਰਗ ਦੀ ਭਲਾਈ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਇਸ ਲਈ ਕਿਸੇ ਵੀ ਪੱਧਰ 'ਤੇ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਪੋਰਟਲ ਦੀ ਨਿਯਮਤ ਤੌਰ 'ਤੇ ਜਾਂਚ ਕੀਤੀ ਜਾਵੇ ਅਤੇ ਜਿਹੜੀਆਂ ਸ਼ਿਕਾਇਤਾਂ ਦਾ ਨਿਪਟਾਰਾ ਹੋ ਚੁੱਕਾ ਹੈ, ਉਨ੍ਹਾਂ ਦੀ ਰਿਪੋਰਟ ਤੁਰੰਤ ਪੋਰਟਲ 'ਤੇ ਅਪਡੇਟ ਕੀਤੀ ਜਾਵੇ। ਇਸ ਤੋਂ ਇਲਾਵਾ, ਉਨ੍ਹਾਂ ਵਪਾਰੀਆਂ ਨਾਲ ਬਿਹਤਰ ਤਾਲਮੇਲ ਬਣਾ ਕੇ ਰੱਖਣ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ 'ਤੇ ਹੀ ਸੁਲਝਾਇਆ ਜਾ ਸਕੇ।

ਇਸ ਮੌਕੇ ਚੇਅਰਮੈਨ ਵਪਾਰ ਮੰਡਲ ਸ੍ਰੀ ਨਰੇਸ਼ ਸਿੰਗਲਾ, ਹਲਕਾ ਚੇਅਰਮੈਨ ਫਰੀਦਕੋਟ ਗੁਰਪ੍ਰੀਤ ਸਿੱਧੂ ਅਤੇ ਹਲਕਾ ਚੇਅਰਮੈਨ ਕੋਟਕਪੂਰਾ ਰਵਿੰਦਰ ਗੋਇਲ,, ਡੀਡੀਪੀਓ ਮੈਡਮ ਕਿਰਨਦੀਪ ਕੌਰ, ਤਰੁਣ ਕੁਮਾਰ ਈ.ਓ ਨਗਰ ਕੌਂਸਲ, ਅੰਕੁਸ਼ ਕਪੂਰ ਜੇ.ਈ, ਵੀਰਪਾਲ ਕੌਰ,ਬਲਜੀਤ ਸਰਪੰਚ,ਜਸਵੰਤ ਸਿੰਘ ਇਸੰਪੈਕਟਰ,ਦਵਿੰਦਰ ਕੁਮਾਰ, ਗਗਨਦੀਪ ਸਿੰਘ,ਸੁਖਬੀਰ ਸਿੰਘ, ਬਲਜੀਤ ਸਿੰਘ,ਚਰਨਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.