ਤਾਜਾ ਖਬਰਾਂ
ਜਗਦੀਸ਼ ਥਿੰਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਨਵੰਬਰ:
ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਵੱਲੋਂ ਆਮ ਆਦਮੀ ਕਲੀਨਿਕ ਸੈਕਟਰ-69, ਦਾ ਦੌਰਾ ਕੀਤਾ ਗਿਆ l
ਸੁਪਰਵੀਜ਼ਨ ਦੌਰਾਨ ਕਲੀਨਿਕ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਮਰੀਜ਼ਾਂ ਨੂੰ ਮਿਲਣ ਵਾਲੀਆਂ ਸਹੂਲਤਾਂ, ਸਫ਼ਾਈ ਵਿਵਸਥਾ, ਦਵਾਈਆਂ ਦੀ ਉਪਲਬਧਤਾ ਅਤੇ ਰਿਕਾਰਡ ਦੀ ਸਾਂਭ-ਸੰਭਾਲ ਦਾ ਜਾਇਜ਼ਾ ਲਿਆ ਗਿਆ। ਇਸ ਦੇ ਨਾਲ ਹੀ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਰੀਜ਼ ਪੱਖੀ ਬਣਾਉਣ ਲਈ ਸਟਾਫ਼ ਨੂੰ ਲੋੜੀਂਦੇ ਸੁਝਾਅ ਅਤੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਡਾ. ਗਿਰੀਸ਼ ਡੋਗਰਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦੀ ਮਹੱਤਵਪੂਰਨ ਸਿਹਤ ਪਹਿਲਕਦਮੀ ਹੈ, ਜਿਸ ਦਾ ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਦਾ ਉਦੇਸ਼ ਸਿਰਫ਼ ਨਿਰੀਖਣ ਕਰਨਾ ਹੀ ਨਹੀਂ, ਸਗੋਂ ਸਿਹਤ ਕਰਮਚਾਰੀਆਂ ਨੂੰ ਸਹਿਯੋਗ ਦੇ ਕੇ ਸੇਵਾਵਾਂ ਵਿੱਚ ਲਗਾਤਾਰ ਸੁਧਾਰ ਲਿਆਉਣਾ ਵੀ ਹੈ।
ਡਾ. ਗਿਰੀਸ਼ ਡੋਗਰਾ ਨੇ ਸਮੂਹ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਲਗਨ, ਜ਼ਿੰਮੇਵਾਰੀ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਮਿਲ ਸਕਣ।
Get all latest content delivered to your email a few times a month.