IMG-LOGO
ਹੋਮ ਪੰਜਾਬ : ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ...

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

• ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਪੂਰਾ ਮੁੱਲ ਮਿਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਪੰਜਾਬ ਭਰ ਦੀਆਂ ਖੰਡ ਮਿੱਲਾਂ 25 ਨਵੰਬਰ ਤੋਂ ਆਪਣਾ ਕੰਮਕਾਜ ਸ਼ੁਰੂ ਕਰਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Admin user - Nov 25, 2026 04:53 PM
IMG

ਜਗਦੀਸ਼ ਥਿੰਦ

ਚੰਡੀਗੜ੍ਹ, 25 ਨਵੰਬਰ

ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ, ਜੋ ਪੂਰੇ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਹੈ। ਇੱਥੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕਿਸਾਨ ਭਾਈਚਾਰੇ ਦੀ ਭਲਾਈ ਅਤੇ ਆਰਥਿਕ ਖ਼ੁਸ਼ਹਾਲੀ ਪ੍ਰਤੀ ਸੂਬਾ ਸਰਕਾਰ ਦੀ ਅਟੁੱਟ ਵਚਨਬੱਧਤਾ ਦਰਸਾਉਂਦਾ ਹੈ।

ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ` ਉੱਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਲਈ ਵੱਡੀ ਖ਼਼ੁਸ਼ਖ਼ਬਰੀ। ਸਾਡੀ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ। ਕਿਸਾਨਾਂ ਲਈ ਸਹੂਲਤ ਯਕੀਨੀ ਬਣਾਉਣ ਵਾਸਤੇ ਸੂਬੇ ਭਰ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਕੰਮਕਾਜ ਸ਼ੁਰੂ ਕਰਨਗੀਆਂ। ਸਾਡੀ ਸਰਕਾਰ ਸਾਡੇ ਅੰਨਦਾਤਿਆਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਬਣਦਾ ਮੁੱਲ ਦਿਵਾਉਣ ਲਈ ਦ੍ਰਿੜ੍ਹ ਹੈ।”

ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪੰਜਾਬ ਦੇ ਮਿਹਨਤੀ ਗੰਨਾ ਕਾਸ਼ਤਕਾਰ ਕਿਸਾਨਾਂ ਲਈ ਵੱਡੀ ਪਹਿਲਕਦਮੀ ਹੈ। ਸਾਡੀ ਸਰਕਾਰ ਨੇ 2026-27 ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਇਸ ਵਾਧੇ ਨਾਲ ਸੂਬੇ ਭਰ ਦੇ ਹਜ਼ਾਰਾਂ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਦੇਸ਼ ਦਾ ਢਿੱਡ ਭਰਨ ਅਤੇ ਮੁਲਕ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਬਣਦਾ ਪੂਰਾ ਮੁੱਲ ਮਿਲੇ। ਉਨ੍ਹਾਂ ਕਿਹਾ, “ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਪੰਜਾਬ ਦੀ ਸਮੁੱਚੀ ਤਰੱਕੀ ਤੇ ਆਰਥਿਕ ਖ਼ੁਸ਼ਹਾਲੀ ਲਈ ਕਿਸਾਨਾਂ ਦਾ ਖ਼ੁਸ਼ਹਾਲ ਹੋਣਾ ਬਹੁਤ ਜ਼ਰੂਰੀ ਹੈ। ਸਾਡੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ, ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀ ਉਪਜ ਦਾ ਲਾਹੇਵੰਦ ਭਾਅ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ, “25 ਨਵੰਬਰ ਤੋਂ ਖੰਡ ਮਿੱਲਾਂ ਦੇ ਸ਼ੁਰੂ ਹੋਣ ਨਾਲ ਗੰਨਾ ਉਤਪਾਦਕ ਕਿਸਾਨਾਂ ਨੂੰ ਆਪਣੀ ਫ਼ਸਲ ਸਮੇਂ ਸਿਰ ਅਤੇ ਸੁਖਾਲੇ ਢੰਗ ਨਾਲ ਮਿੱਲਾਂ ਵਿੱਚ ਲਿਆਉਣ ਦੀ ਸਹੂਲਤ ਮਿਲੇਗੀ। ਸਾਡੀ ਸਰਕਾਰ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਕਿਸਾਨ ਭਾਈਚਾਰੇ ਦਾ ਭਵਿੱਖ ਸੁਰੱਖਿਅਤ ਕਰਨ ਲਈ ਲਗਾਤਾਰ ਕਿਸਾਨ-ਪੱਖੀ ਫੈਸਲੇ ਲੈ ਰਹੀ ਹੈ।”

ਖੇਤੀਬਾੜੀ ਖੇਤਰ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਉਪਜ ਦਾ ਲਾਹੇਵੰਦ ਭਾਅ ਦੇਣਾ ਅਤੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਨਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.