IMG-LOGO
ਹੋਮ ਪੰਜਾਬ : ਬਲਾਕ ਫਿਰੋਜ਼ਪੁਰ ਵਿਖੇ 100 ਦਿਨ ਬਾਲ ਵਿਆਹ ਮੁਕਤ ਭਾਰਤ ਕੰਪੈਨ’...

ਬਲਾਕ ਫਿਰੋਜ਼ਪੁਰ ਵਿਖੇ 100 ਦਿਨ ਬਾਲ ਵਿਆਹ ਮੁਕਤ ਭਾਰਤ ਕੰਪੈਨ’ ਤਹਿਤ ਸੈਮੀਨਾਰ ਦਾ ਆਯੋਜਨ

.

.

Admin user - Nov 26, 2026 04:53 PM
IMG

ਜਗਦੀਸ਼ ਥਿੰਦ

ਫਿਰੋਜ਼ਪੁਰ, 26 ਨਵੰਬਰ 
: ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵੱਲੋਂ ਮਾਨਯੋਗ ਡਿਪਟੀ ਕਮਿਸ਼ਨਰ ਦੀਪ ਸਿਖ਼ਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਧਾਨ ਸ਼੍ਰੀ ਪਰਮਜੀਤ ਸਿੰਘ ਬਡੋਲਾ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਡਾਕਟਰ ਅਮਿਤ ਚੋਪੜਾ ਦੀ ਯੋਗ ਅਗਵਾਈ ਵਿੱਚ ਕੰਮ ਕਰ ਰਹੀ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵੱਲੋਂ  ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਫਿਰੋਜ਼ਪੁਰ ਸ਼੍ਰੀਮਤੀ ਸੁਖਵਿੰਦਰ ਕੌਰ ਨਾਲ ਤਾਲਮੇਲ ਕਰਕੇ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ‘100 ਦਿਨ  ਬਾਲ ਵਿਆਹ ਮੁਕਤ ਭਾਰਤ ਕੰਪੈਨ’  ਤਹਿਤ ਸੈਮੀਨਾਰ ਦਾ ਆਯੋਜਨ ਕੀਤਾ* ਗਿਆ। ਪ੍ਰੋਗਰਾਮ ਦਾ ਆਰੰਭ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸੁਆਗਤੀ ਗੀਤ ਨਾਲ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਫਿਰੋਜ਼ਪੁਰ ਸ਼੍ਰੀ ਅਜੇ ਕੁਮਾਰ ਜੀ ਵੱਲੋਂ ਬੱਚਿਆਂ ਨੂੰ ਬਾਲ ਵਿਆਹ, ਬਾਲ ਮਜ਼ਦੂਰੀ, ਬਾਲ ਤਸਕਰੀ ਆਦਿ ਸਮਾਜਿਕ ਬੁਰਾਈਆਂ ਬਾਰੇ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਲੋੜਵੰਦ ਬੱਚਿਆਂ ਨੂੰ ਦਿੱਤੀਆ ਜਾਣ ਵਾਲੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਦੇ ਕਮਿਊਨਟੀ ਸੋਸ਼ਲ ਵਰਕਰ ਸਤਨਾਮ ਸਿੰਘ  ਵੱਲੋਂ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਬੱਚਿਆਂ ਨੂੰ ਸਮਾਜ ਵਿਚ ਫੈਲੀ ਬਾਲ ਵਿਆਹ ਦੀ ਸਮੱਸਿਆਂ ਸਬੰਧੀ ਵਿਸਥਾਰ ਪੂਰਕ ਜਾਣਕਾਰੀ ਦਿੱਤੀ ਗਈ।ਬਾਲ ਵਿਆਹ ਰੋਕਥਾਮ ਕਾਨੂੰਨ (Prohibition of Child Marriage Act, 2006) ਬਾਰੇ ਜਾਗਰੂਕ ਕਰਦਿਆਂ ਵਿਆਹ ਦੀ ਕਾਨੂੰਨੀ ਉਮਰ ਬਾਰੇ ਦੱਸਿਆ ਗਿਆ ਕਿ ਲੜਕੀ ਲਈ 18 ਸਾਲ ਅਤੇ ਲੜਕੇ ਲਈ 21 ਸਾਲ ਦੀ ਉਮਰ ਨਿਰਧਾਰਤ ਹੈ। ਵਿਦਿਆਰਥੀਆਂ ਨੂੰ ਬਾਲ ਵਿਆਹ ਦੇ ਮਾੜੇ ਪ੍ਰਭਾਵਾਂ, ਇਸ ਨੂੰ ਰੋਕਣ ਦੇ ਕਾਨੂੰਨੀ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਹਰ ਬੱਚੇ ਨੂੰ ਸਿੱਖਿਆ,ਸੁਰੱਖਿਆ, ਸਿਹਤ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਅਧਿਕਾਰ ਹੈ ਅਤੇ ਬੱਚਿਆਂ ਦਾ ਬਚਪਨ  ਬਾਲ ਵਿਆਹ ਦੀ ਬਜਾਏ ਸਿੱਖਣ, ਖੇਡਣ ਅਤੇ ਪੜ੍ਹਾਈ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਬਤੀਤ ਹੋਣਾ ਚਾਹੀਦਾ ਹੈ।ਵਿਦਿਆਰਥੀਆਂ ਨੂੰ ਚਾਈਲਡ *ਹੈਲਪਲਾਈਨ ਦੇ ਟੋਲ-ਫ੍ਰੀ ਨੰਬਰ 1098 ਬਾਰੇ ਵੀ ਜਾਗਰੂਕ ਕੀਤਾ* ਗਿਆ।
     ਪ੍ਰੋਗਰਾਮ ਦਾ ਮੁੱਖ ਸੰਦੇਸ਼ ਇਹ ਰਿਹਾ ਕਿ ਬੱਚਿਆਂ ਦੀ ਸੁਰੱਖਿਆ ਸਿਰਫ਼ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਸਿੱਖਿਆ ਸੰਸਥਾਵਾਂ, ਪ੍ਰਸ਼ਾਸਨ, ਕਾਨੂੰਨੀ ਮਾਹਿਰਾਂ ਅਤੇ ਸਮਾਜਿਕ ਸੰਗਠਨਾਂ ਦੇ ਸਾਂਝੇ ਯਤਨਾਂ ਨਾਲ ਹੀ ਬਾਲ ਵਿਆਹ ਸਮੱਸਿਆਂ ਨੂੰ ਖ਼ਤਮ ਕਰਕੇ ਇੱਕ ਸੁਰੱਖਿਅਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਪ੍ਰੋਗਰਾਮ ਦੇ ਅੰਤ ਵਿਚ ਹਾਲ ਵਿਚ ਮੌਜੂਦ ਸਾਰੇ ਹੀ ਨੁਮਾਇੰਦਿਆਂ ਵੱਲੋਂ ਆਪਣੀ ਬਾਂਹ ਉਪਰ ਕਰਕੇ ਪ੍ਰਣ ਕੀਤਾ ਗਿਆ ਕਿ ਅਸੀਂ ਸਮਾਜ ਵਿਚ ਫੈਲੀ ਬਾਲ ਵਿਆਹ ਸਮੱਸਿਆਂ ਵਿਰੁੱਧ ਅਵਾਜ਼ ਉਠਾ ਕੇ ਬਾਲ ਵਿਆਹ ਮੁਕਤ ਭਾਰਤ ਬਣਾਉਣ ਵਿੱਚ ਪੂਰਾ ਯੋਗਦਾਨ ਦੇਵਾਂਗੇ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਿਰੋਜ਼ਪੁਰ ਦੇ ਦਫ਼ਤਰ ਤੋਂ ਸ਼੍ਰੀ ਤਜਿੰਦਰ ਸਿੰਘ, ਸ਼੍ਰੀ ਗੁਰਪ੍ਰੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਤੋਂ ਸ਼੍ਰੀ ਮਤੀ ਕਵਿਤਾ, ਸਕੂਲ ਪ੍ਰਿੰਸੀਪਲ ਸ਼੍ਰੀਮਤੀ  ਪੂਜਾ ਸਚਦੇਵਾ, ਨਵਜੋਤ ਕੌਰ, ਰੁਪਿੰਦਰ ਕੌਰ, ਸ਼੍ਰੀ ਅਰੁਣ ਸਕੂਲ ਟੀਚਰ ਅਤੇ ਆਂਗਣਵਾੜੀ ਵਰਕਰਾਂ ਆਦਿ  ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.