IMG-LOGO
ਹੋਮ ਪੰਜਾਬ : *ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ...

*ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ*

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

.

Admin user - Nov 26, 2026 04:59 PM
IMG

ਜਗਦੀਸ਼ ਥਿੰਦ

**ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਨਵੰਬਰ  :** ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਇਸ ਨਾਲ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਉਪਲਬਧਤਾ ਵਿੱਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਖਰੜ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਇੱਕ ਅਹਿਮ ਕਦਮ ਹੋਵੇਗਾ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ, ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.