IMG-LOGO
ਹੋਮ ਪੰਜਾਬ : ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ—ਵੱਖ ਸਕੂਲਾਂ ਦੇ ਸਹਿਯੋਗ ਨਾਲ...

ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ—ਵੱਖ ਸਕੂਲਾਂ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ – ਮਿਸ. ਜਸਵਿੰਦਰ ਸ਼ੀਮਾਰ, ਜਿਲ੍ਹਾ ਅਤੇ ਸੈਸ਼ਨ ਜੱਜ

.

.

Admin user - Nov 26, 2026 05:11 PM
IMG

ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹਦਾਇਤਾਂ ਅਨੁਸਾਰ ਮਿਸ. ਜਸਵਿੰਦਰ ਸ਼ੀਮਾਰ, ਜਿਲਾ ਅਤੇ ਸ਼ੈਸਨਜ਼ ਜੱਜ –ਸਹਿਤ—ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਰਹਿਨੁਮਾਈ ਹੇਠ ਅੱਜ ਵੱਖ—ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸੰਵਿਧਾਨ ਦਿਵਸ ਮਨਾਉਣ ਸਬੰਧੀ ਪ੍ਰੋਗਰਾਮ ਆਯੋਜਿਤ ਕੀਤੇ ਗਏ,  ਜਿਸ ਦੀ ਪ੍ਰਧਾਨਗੀ ਵੱਖ—ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ/ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜਾਂ ਵੱਲੋਂ ਕੀਤੀ ਗਈ।
                                 ਇਸ ਮੌਕੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਅਤੇ ਨਵੇਂ ਕਾਨੂੰਨਾਂ ਬਾਰੇ, ਨਸ਼ਿਆਂ ਸਬੰਧੀ, ਲੋਕ ਅਦਾਲਤਾਂ ਸਬੰਧੀ, ਸਥਾਈ ਲੋਕ ਅਦਾਲਤਾਂ ਸਬੰਧੀ, ਟਰੈਫਿਕ ਦੇ ਨਿਯਮਾ ਸਬੰਧੀ, ਸੁਰਖਿਅਤ ਬਚਪਨ ਅਭਿਆਨ, ਬਾਲ ਵਿਆਹ, ਬਾਲ ਮਜ਼ਦੂਰੀ, ਅਪਰਾਧ ਪੀੜਿਤਾਂ ਸਕੀਮ ਸਬੰਧੀ ਅਤੇ ਬੱਚਿਆ ਦੇ ਹੱਕਾਂ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ।
ਇਸੇ ਦੌਰਾਨ 12 ਦਸੰਬਰ 2026 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਦੱਸਿਆ ਗਿਆ ਕਿ ਜੇਕਰ ਕੋਈ ਧਿਰ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਵਿੱਚ ਲਗਵਾਉਣਾ ਚਾਹੁੰਦੀ ਹੈ ਤਾਂ ਉਹ ਆਪਣਾ ਕੇਸ ਲੋਕ ਅਦਾਲਤ ਵਿੱਚ ਲਗਾ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ਤੇ ਵੀ ਕਾਲ ਕੀਤੀ ਜਾ ਸਕਦੀ ਹੈ। ਇਸ ਪ੍ਰੌਗਰਾਮ ਵਿੱਚ  ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਤੋਂ ਇਲਾਵਾ ਸ੍ਰੀ ਹਰਮੀਤ ਸਿੰਘ ਬੇਦੀ ਦੇ ਨਾਲ ਲੀਗਲ ਲਿਸਰੇਸੀ ਕਲੱਬਾਂ ਦੇ ਇਚਾਰਜ ਵੀ ਹਾਜਰ ਹੋਏ। ਇਸ ਤੋ ਇਲਾਵਾ ਸਬ ਡਿਵੀਜਨ ਮਲੋਟ ਅਤੇ ਗਿੱਦੜਬਾਹਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.