ਤਾਜਾ ਖਬਰਾਂ
ਜਗਦੀਸ਼ ਥਿੰਦ, ਬਿਊਰੋ ਚੀਫ , ਬੋਲਦਾ ਪੰਜਾਬ ਡਾਟ ਕਾਮ
ਫਿਰੋਜ਼ਪੁਰ, 28 ਨਵੰਬਰ 2026: ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਆਸ਼ੂ ਬੰਗੜ ਦੀ ਅਗਵਾਈ ਹੇਠ ਅੱਜ ਕਾਂਗਰਸ ਦੇ ਐੱਸਸੀ ਸੈੱਲ ਦੀ ਤੀਸਰੀ ਹੰਗਾਮੀ ਮੀਟਿੰਗ ਹੋਈ, ਜਿਸ ਵਿੱਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਕਾਂਗਰਸੀ ਆਗੂਆਂ, ਸਰਪੰਚਾਂ, ਪੰਚਾਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਆਗੂਆਂ ਨੇ ਆਪੋ-ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ। ਇਸ ਮੌਕੇ ਸਮੂਹ ਆਗੂਆਂ ਅਤੇ ਵਰਕਰਾਂ ਨੇ ਆਸ਼ੂ ਬੰਗੜ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਚੱਲਣ ਅਤੇ ਹਲਕੇ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ।
ਕਾਂਗਰਸ ਦੇ ਚੋਣ ਮੈਨੀਫੈਸਟੋ ਸਬੰਧੀ ਵਿਚਾਰ ਵਟਾਂਦਰਾ
ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਹੋਈ ਇਸ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਸਬੰਧੀ ਵੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰ ਆਗੂਆਂ ਵੱਲੋਂ ਪਾਰਟੀ ਦੀਆਂ ਆਉਣ ਵਾਲੀਆਂ ਸਰਗਰਮੀਆਂ ਅਤੇ ਸੰਗਠਨਾਤਮਕ ਇਕਜੁੱਟਤਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਮੀਟਿੰਗ ਵਿੱਚ ਇਹਨਾਂ ਆਗੂਆਂ ਨੇ ਕੀਤੀ ਸ਼ਮੂਲੀਅਤ
ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਸਿਆਣ, ਚੇਅਰਮੈਨ ਤਰਸੇਮ ਅਟਵਾਲ, ਰਮੇਸ਼ ਘਾਰੂ, ਪਲਵਿੰਦਰ ਕੌਰ ਸੋਢੀ ਨਗਰ, ਬਲਵਿੰਦਰ ਸਿੰਘ, ਕਰਮ ਸਿੰਘ ਲੀਡਰ, ਕਸ਼ਮੀਰ ਸਿੰਘ ਢੇਰੂ, ਬਲਾਕ ਸੰਮਤੀ ਮੈਂਬਰ ਹਰਜਿੰਦਰ ਸਿੰਘ ਲੱਲੇ, ਦਲਜੀਤ ਸਿੰਘ ਵਾਹਗੇ ਵਾਲਾ, ਪਾਸਟਰ ਮਨੋਹਰ, ਮੱਸਾ ਸਿੰਘ ਸਿਆਲ, ਸਵਰਨ ਸਿੰਘ ਨੰਬਰਦਾਰ, ਕਸ਼ਮੀਰ ਸਿੰਘ ਫਿੱਡੇ, ਨਿਰਮਲ ਸਿੰਘ, ਗੁਰਦੀਪ ਸਿੰਘ ਸ਼ਜਾਦੀ, ਬਲਵੰਤ ਸਿੰਘ ਥੌਮਸ, ਸਰਪੰਚ ਗਿਫ਼ਟੀ ਧੀਰਾ ਬਜੀਤਪੁਰ, ਲਵਲੀ ਠੇਠਰ, ਲਾਲ ਸਿੰਘ, ਹਰਜਿੰਦਰ ਸਿੰਘ, ਇਕਬਾਲ ਸਿੰਘ ਸਰਪੰਚ, ਸੁਰਜੀਤ ਸਿੰਘ, ਤਰਸੇਮ ਸਿੰਘ, ਮੁਕੰਦ ਮੈਂਬਰ, ਜਸਮੋਹਿਤ ਸਰਪੰਚ, ਪਰਮਜੀਤ ਸਿੰਘ, ਮੋੜਾ ਸਿੰਘ ਮਾਰਲੇ, ਸੁਰਜੀਤ ਸਿੰਘ, ਰੂਪ ਸਿੰਘ, ਸਵਰਨ ਸਿੰਘ, ਅਨਮੋਲ ਰਤਨ, ਲਖਵੀਰ ਸਿੰਘ ਧੀਰਾ, ਬਲਜੀਤ ਸਿੰਘ ਸਿੱਧੂ, ਪਰਵਿੰਦਰ ਸਿੰਘ ਸਿੱਧੂ, ਦਲਬੀਰ ਸਿੰਘ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਵਿਸ਼ਵਜੀਤ ਸਿੰਘ ਬੱਗੂ ਅੱਛੇ ਵਾਲਾ, ਗੁਰਚਰਨ ਸਿੰਘ, ਜਗਜੀਤ ਸਿੰਘ, ਅਮਰੀਕ ਸਿੰਘ, ਕੇਵਲ ਸਿੰਘ, ਕਾਲਾ, ਲਾਡੀ ਚੈਨਾ ਹਰਾਜ, ਅਕਾਸ਼ਦੀਪ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ, ਕੁਲਬੀਰ ਸਿੰਘ, ਅਕਸ਼ਦੀਪ, ਮਨਪ੍ਰੀਤ ਵਿਰਕ, ਮਨਜੀਤ ਸਿੰਘ, ਬਗੀਚਾ ਸਿੰਘ, ਕਾਲੀ ਮਨਚੰਦਾ, ਲਖਵਿੰਦਰ ਸਿੰਘ ਜੰਬਰ, ਸ਼ਿੰਦਰਪਾਲ ਸਿੰਘ, ਮਨਦੀਪ ਸਿੰਘ ਥਿੰਦ, ਗਗਨ ਗਾਮੇ ਵਾਲਾ, ਸੁਲੱਖਣ ਸੁਲਹਾਨੀ, ਇੰਦਰਜ਼ੀਤ ਸਿੰਘ, ਓਐੱਸਡੀ ਮੁਨੀਸ਼ ਸੁਲਹਾਣੀ ਅਤੇ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਿਰੋਜ਼ਪੁਰ ਦਿਹਾਤੀ ਹਲਕੇ ਵਿੱਚ ਕਾਂਗਰਸ ਦੇ ਐੱਸਸੀ ਸੈੱਲ ਦੀਆਂ ਲਗਾਤਾਰ ਹੋ ਰਹੀਆਂ ਮੀਟਿੰਗਾਂ ਨੂੰ ਪਾਰਟੀ ਦੀਆਂ ਸੰਗਠਨਾਤਮਕ ਤਿਆਰੀਆਂ ਦੇ ਨਜ਼ਰੀਏ ਤੋਂ ਅਹਿਮ ਮੰਨਿਆ ਜਾ ਸਕਦਾ ਹੈ।
Get all latest content delivered to your email a few times a month.