> Bolda Punjab -ਕੰਬੋਜ ਭਲਾਈ ਬੋਰਡ, ਸੰਗਰੂਰ ਦੇ ਜ਼ਿਲ੍ਹਾ ਚੇਅਰਮੈਨ ਮਨਦੀਪ ਸਿੰਘ ਜੋਸਨ ਦੀ ਨਿਯੁਕਤੀ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ
IMG-LOGO
ਹੋਮ ਪੰਜਾਬ : ਕੰਬੋਜ ਭਲਾਈ ਬੋਰਡ, ਸੰਗਰੂਰ ਦੇ ਜ਼ਿਲ੍ਹਾ ਚੇਅਰਮੈਨ ਮਨਦੀਪ ਸਿੰਘ ਜੋਸਨ...

ਕੰਬੋਜ ਭਲਾਈ ਬੋਰਡ, ਸੰਗਰੂਰ ਦੇ ਜ਼ਿਲ੍ਹਾ ਚੇਅਰਮੈਨ ਮਨਦੀਪ ਸਿੰਘ ਜੋਸਨ ਦੀ ਨਿਯੁਕਤੀ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ

ਕੌਮੀ ਅਣਖ ਦੇ ਪ੍ਰਤੀਕ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਵਿਕਾਸ ਕਾਰਜਾਂ ਅਤੇ ਸਮਾਗਮਾਂ ਲਈ ਵੀ ਵਿਸ਼ੇਸ਼

ਰੂਪਿੰਦਰ ਸਿੰਘ ਰਿੰਪੀ ਦੇ ਕੌਂਸਲਰ ਚੁਣੇ ਜਾਣ 'ਤੇ ਕੰਬੋਜ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ

Admin user - Jun 10, 2026 08:35 PM
IMG

ਜਗਦੀਸ਼ ਥਿੰਦ 
ਸੰਗਰੂਰ, 10 ਜੂਨ 2026:

ਪੰਜਾਬ ਸਰਕਾਰ ਵੱਲੋਂ ਸਮਾਜ ਭਲਾਈ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਮਨਦੀਪ ਸਿੰਘ ਜੋਸਨ ਨੂੰ ਕੰਬੋਜ ਭਲਾਈ ਬੋਰਡ, ਸੰਗਰੂਰ ਦਾ ਜ਼ਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਨਿਯੁਕਤੀ ਤੋਂ ਬਾਅਦ ਇਲਾਕੇ ਦੇ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਵਰਗਾਂ ਵੱਲੋਂ ਮਨਦੀਪ ਸਿੰਘ ਜੋਸਨ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਸਮਰਥਕਾਂ ਦਾ ਕਹਿਣਾ ਹੈ ਕਿ ਜੋਸਨ ਲੰਬੇ ਸਮੇਂ ਤੋਂ ਸਮਾਜ ਸੇਵਾ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਕੰਬੋਜ ਭਾਈਚਾਰੇ ਦੇ ਵਿਕਾਸ ਅਤੇ ਭਲਾਈ ਲਈ ਚੱਲ ਰਹੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ।
ਮਨਦੀਪ ਸਿੰਘ ਜੋਸਨ ਨੇ ਪੰਜਾਬ ਸਰਕਾਰ ਅਤੇ ਬੋਰਡ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਉੱਤੇ ਜਤਾਏ ਗਏ ਭਰੋਸੇ 'ਤੇ ਪੂਰਾ ਉਤਰਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕੰਬੋਜ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਸਮਾਜ ਦੇ ਨੌਜਵਾਨਾਂ, ਕਿਸਾਨਾਂ ਅਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਜਾਣਗੀਆਂ, ਤਾਂ ਜੋ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚ ਸਕੇ।
ਇਸ ਦੌਰਾਨ ਮਨਦੀਪ ਸਿੰਘ ਜੋਸਨ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਹੋਣ ਅਤੇ ਰੂਪਿੰਦਰ ਸਿੰਘ ਰਿੰਪੀ ਦੇ ਵਾਰਡ ਨੰਬਰ 4 ਤੋਂ ਕੌਂਸਲਰ ਚੁਣੇ ਜਾਣ 'ਤੇ ਕੰਬੋਜ ਭਾਈਚਾਰੇ ਦੇ ਪਤਵੰਤਿਆਂ ਦਾ ਇੱਕ ਵਫ਼ਦ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ 'ਤੇ ਪਹੁੰਚਿਆ।
ਵਫ਼ਦ ਵੱਲੋਂ ਇਨ੍ਹਾਂ ਨਿਯੁਕਤੀਆਂ ਅਤੇ ਚੋਣੀ ਜਿੱਤ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਭਾਈਚਾਰੇ ਦੇ ਆਗੂਆਂ ਨੇ ਕੌਮੀ ਅਣਖ ਦੇ ਪ੍ਰਤੀਕ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਅਮਨ ਅਰੋੜਾ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਸਮਾਗਮਾਂ ਲਈ ਵੀ ਵਿਸ਼ੇਸ਼ ਧੰਨਵਾਦ ਪ੍ਰਗਟ ਕੀਤਾ।
ਵਫ਼ਦ ਨੇ ਉਮੀਦ ਜਤਾਈ ਕਿ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਭਾਈਚਾਰੇ ਦੇ ਹਿੱਤਾਂ ਅਤੇ ਖੇਤਰ ਦੇ ਵਿਕਾਸ ਲਈ ਇਸੇ ਤਰ੍ਹਾਂ ਯਤਨ ਜਾਰੀ ਰਹਿਣਗੇ।

 

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.