> Bolda Punjab -ਬਾਜੀਗਰ ਭਲਾਈ ਬੋਰਡ ਫਿਰੋਜ਼ਪੁਰ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਹੋਏ ਸਰਪੰਚ ਸੁਖਵਿੰਦਰ ਸਿੰਘ ਸੁੱਖਾ
IMG-LOGO
ਹੋਮ ਪੰਜਾਬ : ਬਾਜੀਗਰ ਭਲਾਈ ਬੋਰਡ ਫਿਰੋਜ਼ਪੁਰ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਹੋਏ ਸਰਪੰਚ...

ਬਾਜੀਗਰ ਭਲਾਈ ਬੋਰਡ ਫਿਰੋਜ਼ਪੁਰ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਹੋਏ ਸਰਪੰਚ ਸੁਖਵਿੰਦਰ ਸਿੰਘ ਸੁੱਖਾ

ਵਿਸ਼ੇਸ਼ ਤੌਰ 'ਤੇ ਡਾ. ਮਲਕੀਤ ਥਿੰਦ, ਚੇਅਰਮੈਨ ਬੀ.ਸੀ. ਕਮਿਸ਼ਨ ਪੰਜਾਬ ਦਾ ਤਹਿ ਦਿਲੋਂ ਧੰਨਵਾਦ

, ਇਲਾਕੇ ਵਿੱਚ ਖੁਸ਼ੀ ਦੀ ਲਹਿਰ

Admin user - Jun 10, 2026 09:40 PM
IMG

– ਬੋਲਦਾ ਪੰਜਾਬ ਬਿਊਰੋ
ਫਿਰੋਜ਼ਪੁਰ, 10 ਜੂਨ 2026:

ਪੰਜਾਬ ਸਰਕਾਰ ਵੱਲੋਂ ਪਿੰਡ ਵਾਸਲ ਮੋਹਨ ਕੇ ਦੇ ਸਰਪੰਚ ਸੁਖਵਿੰਦਰ ਸਿੰਘ ਸੁੱਖਾ ਨੂੰ ਬਾਜੀਗਰ ਭਲਾਈ ਬੋਰਡ, ਫਿਰੋਜ਼ਪੁਰ ਦਾ ਜ਼ਿਲ੍ਹਾ ਚੇਅਰਮੈਨ ਨੋਮੀਨੇਟ ਕੀਤੇ ਜਾਣ 'ਤੇ ਸਮੂਹ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਚੁਣੀ ਹੋਈ ਪੰਚਾਇਤ ਦੇ ਆਗੂ ਬਚਨ ਲਾਲ, ਵਿਜੈ ਥਿੰਦ, ਬਲਦੇਵ ਰਾਜ ਥਿੰਦ, ਪਵਨ ਕੰਬੋਜ, ਹਰਪ੍ਰੀਤ ਸਿੰਘ, ਮੱਲ ਰਾਜ ਪੰਧੂ, ਸੁਖਦਿਆਲ ਪੰਧੂ ਅਤੇ ਸ਼ਾਹਰੁਖ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਪੰਚ ਸੁਖਵਿੰਦਰ ਸਿੰਘ ਸੁੱਖਾ ਨੂੰ ਇਹ ਅਹਿਮ ਜ਼ਿੰਮੇਵਾਰੀ ਦੇ ਕੇ ਸਾਬਤ ਕੀਤਾ ਗਿਆ ਹੈ ਕਿ ਮੌਜੂਦਾ ਸਰਕਾਰ ਸੱਚਮੁੱਚ ਆਮ ਲੋਕਾਂ ਦੀ ਸਰਕਾਰ ਹੈ।
ਆਗੂਆਂ ਨੇ ਕਿਹਾ ਕਿ ਸਰਪੰਚ ਸੁਖਵਿੰਦਰ ਸਿੰਘ ਸੁੱਖਾ ਲੰਬੇ ਸਮੇਂ ਤੋਂ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਸਮਾਜ ਪ੍ਰਤੀ ਸਮਰਪਣ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨਾਲ ਬਾਜੀਗਰ ਭਾਈਚਾਰੇ ਦੇ ਹੱਕਾਂ ਅਤੇ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਹੋ ਸਕੇਗਾ।
ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਡਾ. ਮਲਕੀਤ ਥਿੰਦ, ਚੇਅਰਮੈਨ ਬੀ.ਸੀ. ਕਮਿਸ਼ਨ ਪੰਜਾਬ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਮਲਕੀਤ ਥਿੰਦ ਦੀ ਅਗਵਾਈ ਅਤੇ ਯਤਨਾਂ ਸਦਕਾ ਆਮ ਘਰਾਂ ਦੇ ਨੌਜਵਾਨਾਂ ਨੂੰ ਜ਼ਿਲ੍ਹਾ ਪੱਧਰ ਦੇ ਅਹੁਦਿਆਂ 'ਤੇ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਅੱਗੇ ਵਧਣ ਦਾ ਮੌਕਾ ਪ੍ਰਾਪਤ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਪੰਚ ਸੁਖਵਿੰਦਰ ਸਿੰਘ ਸੁੱਖਾ ਦੀ ਨਿਯੁਕਤੀ ਨਾਲ ਬਾਜੀਗਰ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ। ਇਲਾਕੇ ਦੇ ਲੋਕਾਂ ਨੇ ਉਮੀਦ ਜਤਾਈ ਕਿ ਉਹ ਆਪਣੇ ਨਵੇਂ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਇਲਾਕੇ ਦੇ ਪਤਵੰਤੇ ਵਿਅਕਤੀਆਂ ਅਤੇ ਪਿੰਡ ਵਾਸੀਆਂ ਵੱਲੋਂ ਵੀ ਸਰਪੰਚ ਸੁਖਵਿੰਦਰ ਸਿੰਘ ਸੁੱਖਾ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਸ਼ੁਭ ਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.